ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਸਸਕਾਰ ਹੋਇਆ। ਮਿਲੀ ਜਾਣਕਾਰੀ ਦੇ ਅਨੁਸਾਰ ਡੇਰਾ ਪ੍ਰੇਮੀਆਂ ਦੀ ਕਮੇਟੀ ਸਸਕਾਰ ਲਈ ਮੰਨ ਗਈ । ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਡੇਰਾ ਪ੍ਰੇਮੀਆਂ ਨੂੰ ਵਾਪਸ ਜਾਉਣ ਦਾ ਵੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਨਾਭਾ ਜੇਲ੍ਹ ਚ ਕੈਦੀਆਂ ਵੱਲੋਂ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਲੋਹੇ ਦੀ ਰਾਡਾਂ ਦੇ ਨਾਲ ਕਤਲ ਕਰ ਦਿੱਤਾ ਗਿਆ ਸੀ।
https://www.facebook.com/LivingIndiaNewschannel/videos/655243828234174/
ਜਿਸ ਤੋਂ ਬਾਅਦ ਪਰਿਵਾਰ ਦੇ ਲੋਕ ਇਨਸਾਫ ਦੀ ਮੰਗ ਕਰ ਰਹੇ ਸੀ ਨਾਲ ਹੀ ਉਹਨਾਂ ਨੇ ਕਿਹਾ ਜਦੋ ਤੱਕ ਉਹਨਾਂ ਨੂੰ ਇਨਸਾਫ ਨਹੀਂ ਮਿਲਦਾ ਉਂਦੋਂ ਤੱਕ ਉਹ ਮਹਿੰਦਰਪਾਲ ਦਾ ਸਸਕਾਰ ਨਹੀਂ ਕਰਣਗੇ। ਜਿਸ ਤੋਂ ਬਾਅਦ ਵੱਡੀ ਗਿਣਤੀ ਚ ਡੇਰਾ ਪ੍ਰੇਮੀ ਪਹੁੰਚ ਰਹੇ ਸੀ। ਫਿਲਹਾਲ ਸਸਕਾਰ ਕਰਨ ਦੇ ਮਾਮਲੇ ਚ ਪਰਿਵਾਰ ਤੇ ਸਰਕਾਰ ਦੇ ਵਿਚਾਲੇ ਬੈਠਕ ਹੋਈ ਜਿਸ ਤੋਂ ਬਾਅਦ ਸਸਕਾਰ ਦਾ ਫੈਸਲਾ ਲਿਆ ਗਿਆ।
