ਕਾਂਗਰਸ ਵਲੋਂ ਕੇ ਪੀ ਨੂੰ ਮਨਾਉਣ ਦੀਆਂ ਕੋਸ਼ਿਸ਼ਾ ਨਾਕਾਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਨੇ ਲੋਕਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਪਰ ਲੋਕਸਭਾ ਚੋਣਾਂ ਤੋਂ ਪਹਿਲਾ ਉਹਨਾਂ ਕਾਫੀ ਪਰੇਸ਼ਾਨੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਂਗਰਸ ਪਾਰਟੀ ਨੇ ਲੋਕਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਪਰ ਲੋਕਸਭਾ ਚੋਣਾਂ ਤੋਂ ਪਹਿਲਾ ਉਹਨਾਂ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਸਾਬਕਾ ਐਮਪੀ ਮਹਿੰਦਰ ਸਿੰਘ ਕੇਪੀ ਟਿਕਟ ਨਾ ਮਿਲਣ ਤੇ ਕਾਫੀ ਨਰਾਜ ਚੱਲ ਰਹੇ ਹਨ। ਜਿਸ ਕਾਰਨ ਕਾਂਗਰਸ ਵੱਲੋਂ ਕੇਪੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ।

Congress party

ਇਸਦੇ ਚੱਲਦੇ ਸੁਖਜਿੰਦਰ ਰੰਧਾਵਾ ਤੇ ਪ੍ਰਗਟ ਸਿੰਘ ਕੇਪੀ ਨੂੰ ਮਨਾਉਣ ਲਈ ਪਹੁੰਚੇ ਸੀ। ਜਿਸ ਤੇ ਰੰਧਾਵਾ ਨੇ ਕਿਹਾ ਕਿ ਕੇਪੀ ਮੇਰੇ ਵੱਡੇ ਭਰਾ ਹਨ।  ਉੱਥੇ ਹੀ ਕੇਪੀ ਦਾ ਕਹਿਣਾ ਹੈ ਕਿ ਸੱਮਰਥਕਾਂ ਨਾਲ ਸਲਾਹ ਕਰਕੇ ਉਹ ਅੱਗੇ ਦੀ ਗੱਲ ਬਾਰੇ ਦੱਸਣਗੇ। ਦੱਸਣਯੋਗ ਗੱਲ ਹੈ ਕਿ ਕੇਪੀ ਨੂੰ ਟਿਕਟ ਨਾ ਦਿੱਤੇ ਜਾਣ ਤੇ ਕੇਪੀ ਨੇ ਆਜਾਦ ਚੋਣ ਲੜਣ ਦੀ ਵੀ ਗੱਲ ਆਖੀ ਸੀ। ਜਿਸ ਕਾਰਨ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ  ਉਹ ਲੋਕਸਭਾ ਚੋਣ ਆਜਾਦ ਲੜ ਸਕਦੇ ਹਨ।

Leave a Reply

Your email address will not be published. Required fields are marked *