ਮਨੀ ਲਾਂਡਰਿੰਗ ਕੇਸ : ਅਨਿਲ ਦੇਸ਼ਮੁੱਖ ਨੂੰ ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਮੁੰਬਈ : ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮੁੰਬਈ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਨੇ 14…

ਮੁੰਬਈ : ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮੁੰਬਈ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਈਡੀ ਨੇ ਅਦਾਲਤ ਦੇ ਅਨਿਲ ਦੇਸ਼ਮੁਖ ਤੋਂ ਪੁੱਛਗਿੱਛ ਕਰਨ ਲਈ 9 ਦਿਨਾਂ ਦੀ ਹਿਰਾਸਤ ਮੰਗੀ ਸੀ, ਹਾਲਾਂਕਿ ਅਦਾਲਤ ਨੇ ਹਿਰਾਸਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Also Read : ਪੁਲਿਸ ਲਾਈਨ ‘ਚ ASI ਗੁਰਮੀਤ ਸਿੰਘ ਦੇ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, ਮੌਤ

ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ‘ਚ 12 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਈਡੀ ਨੇ 1 ਨਵੰਬਰ ਨੂੰ ਦੇਰ ਰਾਤ ਗ੍ਰਿਫਤਾਰ ਕੀਤਾ ਸੀ। ਅਗਲੇ ਦਿਨ ਅਦਾਲਤ ਨੇ ਦੇਸ਼ਮੁਖ ਨੂੰ ਅੱਜ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ। ਹੁਣ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Also Read : ਮਹਾਰਾਸ਼ਟਰ : ਜ਼ਿਲਾ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਹੁਣ ਤੱਕ 10 ਦੀ ਮੌਤ

ਈਡੀ ਦਾ ਇਲਜ਼ਾਮ ਹੈ ਕਿ ਦੇਸ਼ਮੁਖ ਨੇ ਦਸੰਬਰ 2020 ਤੋਂ ਫਰਵਰੀ 2021 ਤੱਕ ਰਾਜ ਦੇ ਗ੍ਰਹਿ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਅਤੇ ਉਸ ਸਮੇਂ ਦੇ ਸਹਾਇਕ ਪੁਲਿਸ ਇੰਸਪੈਕਟਰ (ਬਾਅਦ ਵਿੱਚ ਇੱਕ ਹੋਰ ਅਪਰਾਧਿਕ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ) ਸਚਿਨ ਵਾਜੇ ਦੇ ਜ਼ਰੀਏ ਮੁੰਬਈ ਵਿੱਚ ਕਈ ਵਾਰ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕੀਤੀ, ਅਤੇ ਰੈਸਟੋਰੈਂਟ ਤੋਂ 4.70 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ।

Also Read : 10ਵੀਂ 12ਵੀਂ ਕਲਾਸਾਂ ਦੇ ਪ੍ਰਸ਼ਨ-ਪੱਤਰਾਂ ਨੂੰ ਲੈਕੇ PSEB ਵੱਲੋਂ ਵਿਸੇਸ਼ ਦਿਸ਼ਾ ਨਿਰਦੇਸ਼ ਜਾਰੀ

ਈਡੀ ਨੇ 12 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਸੋਮਵਾਰ ਦੇਰ ਰਾਤ ਦੇਸ਼ਮੁਖ ਨੂੰ ਗ੍ਰਿਫਤਾਰ ਕੀਤਾ। ਈਡੀ ਨੇ ਦੇਸ਼ਮੁਖ ਨੂੰ ਛੁੱਟੀ ‘ਤੇ ਵਧੀਕ ਸੈਸ਼ਨ ਜੱਜ ਜਸਟਿਸ ਪੀਬੀ ਜਾਧਵ ਦੇ ਸਾਹਮਣੇ ਪੇਸ਼ ਕੀਤਾ, ਜਿੱਥੋਂ ਉਸ ਨੂੰ 6 ਨਵੰਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

Leave a Reply

Your email address will not be published. Required fields are marked *