ਪੰਜਾਬ ‘ਚ ਮਾਨਸੂਨ ਦਸਤਕ, 3.3 ਡਿਗਰੀ ਤਾਪਮਾਨ ‘ਚ ਗਿਰਾਵਟ, 5 ਦਿਨ ਮੀਂਹ ਦਾ ਅਲਰਟ

ਚੰਡੀਗੜ੍ਹ: ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਮਾਨਸੂਨ ਸਮੇਂ ਤੋਂ ਚਾਰ…

ਚੰਡੀਗੜ੍ਹ: ਮਾਨਸੂਨ ਦੇ ਮੀਂਹ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਮਾਨਸੂਨ ਸਮੇਂ ਤੋਂ ਚਾਰ ਦਿਨ ਪਹਿਲਾਂ ਪਹੁੰਚ ਗਿਆ ਹੈ। 26 ਜੂਨ ਨੂੰ ਜਾਰੀ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਾਨਸੂਨ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਪਹੁੰਚ ਗਿਆ ਹੈ ਅਤੇ ਮਾਨਸੂਨ ਮੰਗਲਵਾਰ ਨੂੰ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 113.2 ਐਮਐਮ ਬਾਰਸ਼ ਦਰਜ ਕੀਤੀ ਗਈ। ਪੁਰਾਣੇ ਰਿਕਾਰਡ ਦੀ ਗੱਲ ਕਰੀਏ ਤਾਂ 30 ਜੂਨ 1970 ਨੂੰ 92.6 ਐਮਐਮ ਬਾਰਿਸ਼ ਦਾ ਰਿਕਾਰਡ ਚੱਲ ਰਿਹਾ ਸੀ। 15 ਜੂਨ ਨੂੰ ਅੰਮ੍ਰਿਤਸਰ ਵਿੱਚ 112.2 ਐਮਐਮ ਮੀਂਹ ਪਿਆ। ਜਿਸ ਨੇ ਪਿਛਲੇ ਸਾਲਾਂ ਦੇ ਜੂਨ ਮਹੀਨੇ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਰ ਹੁਣ ਬਾਰਿਸ਼ ਨੇ ਦੂਜੀ ਵਾਰ ਰਿਕਾਰਡ ਤੋੜ ਦਿੱਤਾ ਹੈ।

ਅੰਮ੍ਰਿਤਸਰ ਤੋਂ ਇਲਾਵਾ ਪਠਾਨਕੋਟ ਵਿੱਚ 14.1mm, ਫਰੀਦਕੋਟ ਵਿੱਚ 24.8mm, ਗੁਰਦਾਸਪੁਰ ਵਿੱਚ 26.7mm, ਫਿਰੋਜ਼ਪੁਰ ਵਿੱਚ 16mm ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਅਤੇ ਮੋਹਾਲੀ ‘ਚ ਵੀ ਮੀਂਹ ਪਿਆ ਹੈ।

ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ
ਮਾਝਾ ਖੇਤਰ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਵਿੱਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਹੇਠਾਂ ਚਲਾ ਗਿਆ। ਅਗਲੇ 5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅੱਜ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Leave a Reply

Your email address will not be published. Required fields are marked *