ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਮੀਂਹ ਪੈਣ ਤੋਂ ਬਾਅਦ ਇਲਾਕੇ ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ। ਤੜਕਸਾਰ ਤੋਂ ਹੀ ਮੌਸਮ ਕਾਫੀ ਸੁਹਾਵਣਾ ਹੋਇਆ ਪਇਆ ਸੀ
ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਨੇ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਚ ਭਾਰੀ ਮੀਂਹ ਪੈ ਸਕਦਾ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਅਗਲੇ 48 ਘੰਟੀਆਂ ਲਈ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਸਵੇਰ ਤੋਂ ਹੀ ਉੱਥੇ ਮੌਸਮ ਕਾਫੀ ਸੁਹਾਵਨਾ ਹੋਇਆ ਪਇਆ ਹੈ।



