ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਦੇਸ਼ ਦੇ ਕਈ ਰਾਜ ਹੜ੍ਹਾਂ ਦੀ ਮਾਰ ਹੇਠ ਹਨ। ਆਈਐਮਡੀ ਨੇ ਕਈ ਖੇਤਰਾਂ ਵਿੱਚ ਯੈਲੋ ਅਤੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।
ਦੇਸ਼ ਦੇ ਇੰਨ੍ਹਾਂ ਹਿੱਸਿਆ ਵਿੱਚ ਭਾਰੀ ਮੀਂਹ
ਆਸਾਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਮਹਾਰਾਸ਼ਟਰ, ਦਿੱਲੀ ਸਮੇਤ ਕਈ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਹਿਮਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਕਾਰਨ 6 ਲੋਕਾਂ ਦੀ ਮੌਤ
ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀ ਸ਼ੁਰੂਆਤ ਹੋਈ। ਇਸ ਕਾਰਨ ਸੂਬੇ ‘ਚ ਕਰੀਬ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਮੀਂਹ ਅਤੇ ਤੂਫਾਨ ਕਾਰਨ ਜਿਹੀਆ ਘਟਨਾਵਾਂ ਸਾਹਮਣੇ ਆਉਂਦੀਆ ਹਨ।

