‘ਆਪ’ ਸਰਕਾਰ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ

ਮਾਨਸਾ : ਜਲੰਧਰ ਲੋਕ ਸਭਾ ਹਲਕੇ ’ਚੋਂ ਵਾਪਸ ਪਰਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ’ਤੇ ਫਿਰ ਤਿੱਖੇ ਸਵਾਲ ਚੁੱਕੇ ਹਨ। ਹਰ ਐਤਵਾਰ…

ਮਾਨਸਾ : ਜਲੰਧਰ ਲੋਕ ਸਭਾ ਹਲਕੇ ’ਚੋਂ ਵਾਪਸ ਪਰਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ’ਤੇ ਫਿਰ ਤਿੱਖੇ ਸਵਾਲ ਚੁੱਕੇ ਹਨ। ਹਰ ਐਤਵਾਰ ਦੀ ਤਰ੍ਹਾਂ ਅੱਜ ਆਪਣੇ ਘਰ ਵਿਚ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਦੇ ਮੁਖਾਤਬ ਹੁੰਦੇ ਹੋਏ ਬਲਕੌਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਕਾਰਨ ‘ਆਪ’ ਸੱਤਾ ’ਚ ਆਈ ਤੇ ਇਸ ਦਾ ਅੰਤ ਵੀ ਸੋਸ਼ਲ ਮੀਡੀਆ ਹੀ ਕਰੇਗਾ।

ਉਨ੍ਹਾਂ ਨੇ ਕਿਹਾ ਹੈ ਕਿ  ਲੋਕ ਹੁਣ ਜਾਗਰੂਕ ਹੋ ਚੁੱਕੇ ਹਨ, ਠੀਕ ਹੈ ਲੋਕਾਂ ’ਚ ਪਹਿਲਾਂ ਹੋਰ ਪਾਰਟੀਆਂ ਪ੍ਰਤੀ ਗੁੱਸਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਹੋਏ ਨੂੰ 1 ਸਾਲ 29 ਮਈ ਨੂੰ ਹੋ ਜਾਵੇਗਾ ਪਰ ਅਜੇ ਤਕ ਇਨਸਾਫ਼ ਨਹੀਂ ਮਿਲਿਆ। ਸਰਕਾਰ ਦੇ ਮੰਤਰੀ ਉਨ੍ਹਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਲਈ ਇਨਸਾਫ਼ ਨੂੰ ਲੈ ਕੇ ਸਰਕਾਰ ਦੇ ਚੱਕਰ ਲਗਾ ਚੁੱਕੇ ਹਨ ਪਰ ਇਨਸਾਫ਼ ਨਹੀਂ ਮਿਲਿਆ।

ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਹ ਜਲੰਧਰ ਗਏ ਸਨ ਉਥੇ ਦੇਖਿਆ ਕਿ ਲੋਕਾਂ ਵਿੱਚ ਸਿੱਧੂ ਦੀ ਮੌਤ ਨੂੰ ਲੈ ਕੇ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨਸਾਫ ਲੈਣ ਲਈ ਸਰਕਾਰ ਤੋਂ ਗੁਹਾਰ ਲਗਾ ਰਹੇ ਹਾਂ ਪਰ ਸਰਕਾਰ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

Leave a Reply

Your email address will not be published. Required fields are marked *