Lawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ

ਲੁਧਿਆਣਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਦਾ…

ਲੁਧਿਆਣਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਲਾਰੈਸ਼ ਬਿਸ਼ਨੋਈ ਦੀ ਇੰਟਰਵਿਊ ਸਿਸਟਮ ਉੱਤੇ ਸਵਾਲ ਚੁੱਕਦੀ ਹੈ। ਉਥੇ ਹੀ ਫੇਲੀਅਰ ਸਿਸਟਮ ਦੀ ਤਸਵੀਰ ਵੀ ਪੇਸ਼ ਕਰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਿਸ਼ਨੋਈ ਦੀ ਇਕ ਸਾਜਿਸ਼ ਤਹਿਤ ਇੰਟਰਵਿਊ ਚਲਾਈ ਗਈ ਹੈ।

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਇਕ ਸਾਜ਼ਿਸ਼

ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਲੀਕ ਨਾ ਹੁੰਦੀ ਤਾਂ ਅੱਜ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਹੋਣਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਸੂਚਨਾ ਲੀਕ ਕਰਨ ਵਾਲੇ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਮੂਸੇਵਾਲਾ ਦੇ ਪਿਤਾ ਨੇ ਮੰਤਰੀ ਅਮਨ ਅਰੋੜਾ ਦੇ ਬਿਆਨ ਉੱਤੇ ਵੀ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਆਪਣੇ ਪੁੱਤ ਦੀ ਮੌਤ ਦਾ ਇਨਸਾਫ਼ ਮਿਲਣਾ ਚਾਹੀਦਾ ਹੈ।

19 ਮਾਰਚ ਨੂੰ ਮਨਾਈ ਜਾਵੇਗੀ ਬਰਸੀ 

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਾਨਸਾ ਦੀ ਅਨਾਜ ਮੰਡੀ ਵਿਖੇ ਮਨਾਈ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਜੋ ਸਰਕਾਰ ਨੂੰ ਪੂਰਾ ਟੈਕਸ ਦਿੰਦਾ ਸੀ ਉਸ ਦੀ ਵੀ ਸੁਰੱਖਿਆ ਨਹੀਂ ਕਰ ਸਕੀ ਤਾਂ ਆਮ ਵਿਅਕਤੀ ਦੀ ਸੁਰੱਖਿਆ ਹੋਵੇਗੀ।

ਇਹ ਵੀ ਪੜ੍ਹੋ: H3N2 ਵਾਇਰਸ ਦਾ ਕਹਿਰ, 9 ਲੋਕਾਂ ਦੀ ਮੌਤ, 26 ਮਾਰਚ ਤੱਕ ਸਕੂਲ ਬੰਦ

Leave a Reply

Your email address will not be published. Required fields are marked *