ਵਿਸ਼ਵ ਭਰ ਵਿਚ 15 ਲੱਖ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇੇ ਕੇ ਹੋ ਚੁੱਕੇ ਹਨ ਸਿਹਤਯਾਬ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਨੇ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਦੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਮਾਰੀ ਨੇ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਵਿਸ਼ਵ ਭਰ ਦੇ ਦੇਸ਼ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਪੂਰੀ ਦੁਨੀਆ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ ਸਾਢੇ 42 ਲੱਖ ਤੋਂ ਵੀ ਜ਼ਿਆਦਾ ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 2 ਲੱਖ 80 ਹਜ਼ਾਰ ਨੂੰ ਵੀ ਪਾਰ ਕਰ ਚੁੱਕਿਆ ਹੈ। ਉੱਥੇ ਹੀ 15 ਲੱਖ ਤੋਂ ਵੱਧ ਮਰੀਜ਼ ਕੋਰੋਨਾ ਤੋਂ ਜੰਗ ਜਿੱਤੇ ਕੇ ਠੀਕ ਵੀ ਹੋ ਚੁੱਕੇ ਹਨ।

Coronavirus

ਵਰਲਡਓ ਮੀਟਰ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਵਿਸ਼ਵ ਦੇ ਵਿਚ ਕੋਰੋਨਾ ਦੇ ਮਾਮਲਿਆਂ ਦੀ ਸੰਖਿਆ ਵੱਧ ਕੇ 4,255,954 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 287,332 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 1,527,496 ਕੋਰੋਨਾ ਦੇ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 2,441,126 ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਸੰਯੁਕਤ ਰਾਜ ਅਮਰੀਕਾ ਹੋ ਰਿਹਾ ਹੈ। ਇੱਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 1,385,834 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 81,795 ਤੱਕ ਪਹੁੰਚ ਗਿਆ ਹੈ। ਉੱਥੇ ਹੀ ਸਪੇਨ, ਇਟਲੀ, ਯੂਕੇ, ਫਰਾਂਸ, ਜ਼ਰਮਨੀ, ਰੂਸ, ਤੁਰਕੀ, ਬ੍ਰਾਜ਼ੀਲ, ਈਰਾਨ, ਕਨੇਡਾ, ਪੇਰੂ, ਬੈਲਜ਼ੀਅਮ ਅਤੇ ਨੀਦਰਲੈਂਡ ਵਰਗੇ ਦੇਸ਼ ਵੀ ਕੋਰੋਨਾ ਮਹਾਮਾਰੀ ਦੀ ਮਾਰ ਝੱਲ ਰਹੇ ਹਨ।

ਸਪੇਨ- ਕੁੱਲ ਕੇਸ – 268,143, ਮੌਤਾਂ- 26,744

ਯੂਕੇ- ਕੁੱਲ ਕੇਸ -223,060, ਮੌਤਾਂ-32,065

ਰੂਸ – ਕੁੱਲ ਕੇਸ-221,344, ਮੌਤਾਂ-2,009

ਇਟਲੀ – ਕੁੱਲ ਕੇਸ – 219,814, ਮੌਤਾਂ- 30,739

ਫਰਾਂਸ- ਕੁੱਲ ਕੇਸ- 177,423, ਮੌਤਾਂ-26,643

ਜਰਮਨੀ- ਕੁੱਲ ਕੇਸ -172,576, ਮੌਤਾਂ-7,661

ਬ੍ਰਾਜ਼ੀਲ – ਕੁੱਲ ਕੇਸ – 169,594, ਮੌਤਾਂ-11,653

ਤੁਰਕੀ- ਕੁੱਲ ਕੇਸ- 139,771, ਮੌਤਾਂ-3,841

ਈਰਾਨ – ਕੁੱਲ ਕੇਸ -109,286, ਮੌਤਾਂ-6,685

ਚੀਨ- ਕੁੱਲ ਕੇਸ – 82,919 ਮੌਤਾਂ-4,633

ਕਨੇਡਾ-  ਕੁੱਲ ਕੇਸ- 69,981, ਮੌਤਾਂ-4,993

ਪੇਰੂ–ਕੁੱਲ ਕੇਸ- 68,882, ਮੌਤਾਂ-1,961

ਬੈਲਜ਼ੀਅਮ-ਕੁੱਲ ਕੇਸ- 53,449, ਮੌਤਾਂ-8,707

ਨੀਦਰਲੈਂਡ-ਕੁੱਲ ਕੇਸ-42,788, ਮੌਤਾਂ-5,456

Leave a Reply

Your email address will not be published. Required fields are marked *