ਸਰਕਾਰੀ ਸਕੂਲਾਂ ਲਈ 16.33 ਕਰੋੜ ਤੋਂ ਵੱਧ ਦੀਆਂ ਖਰੀਦੀਆਂ ਜਾਣਗੀਆਂ ਕਿਤਾਬਾਂ

ਚੰਡੀਗੜ (ਇੰਟ.)- ਪੰਜਾਬ (Punjab) ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Mr. Vijay Inder Singla) ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ…

ਚੰਡੀਗੜ (ਇੰਟ.)- ਪੰਜਾਬ (Punjab) ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ (School Education Minister Mr. Vijay Inder Singla) ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ (Department of School Education) ਨੇ ਅਕਾਦਮਿਕ ਸੈਸ਼ਨ 2021-22 (Academic Session 2021-22) ਦੌਰਾਨ ਕਿਤਾਬਾਂ ਖਰੀਦਣ ਵਾਸਤੇ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਲਾਇਬ੍ਰੇਰੀਆਂ ਦਾ ਪੱਧਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਪੜਨ ਲਈ ਵਧੀਆ ਕਿਤਾਬਾਂ ਮੁਹੱਈਆ ਕਰਵਾਉਣਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ (Department of Education) ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੁੱਚੇ 19145 ਸਕੂਲਾਂ ਨੂੰ ਕਿਤਾਬਾਂ ਖਰੀਦਣ ਵਾਸਤੇ 16 ਕਰੋੜ 33 ਲੱਖ ਅਤੇ 80 ਹਜ਼ਾਰ ਰੁਪਏ ਦੀ ਕੁੱਲ ਰਾਸ਼ੀ ਦਿੱਤੀ ਗਈ ਹੈ। ਬੁਲਾਰੇ ਅਨਸਾਰ ਇਸ ਸਮੇਂ ਸੂਬੇ ਵਿੱਚ 12830 ਪ੍ਰਾਇਮਰੀ, 2655 ਅੱਪਰ ਪ੍ਰਾਇਮਰੀ, 1697 ਸੈਕੰਡਰੀ ਅਤੇ 1963 ਸੀਨੀਅਰ ਸੈਕੰਡਰੀ ਸਕੂਲ (Senior secondary school) ਹਨ ਅਤੇ ਇਨ੍ਹਾਂ ਨੂੰ ਕ੍ਰਮਵਾਰ 641.5 ਲੱਖ, 345.15 ਲੱਖ, 254.55 ਲੱਖ ਅਤੇ 392.6 ਲੱਖ ਰੁਪਏ ਜਾਰੀ ਕੀਤੇ ਗਏ ਹਨ।

PSEB offers golden chance to enhance Class X, XII marks

Read more- ਫ਼ਿਰੋਜ਼ਪੁਰ ‘ਚ ਹੋਈ ਵੱਡੀ ਵਾਰਦਾਤ,ਲੁਟੇਰਿਆਂ ਨੇ ਏ.ਟੀ.ਐਮ ਤੋੜ ਕੇ 4.84 ਲੱਖ ਦੀ ਕੀਤੀ ਲੁੱਟ

ਬੁਲਾਰੇ ਅਨੁਸਾਰ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਵਿਭਾਗ ਵੱਲੋਂ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਕਿਹਾ ਗਿਆ ਹੈ। ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜਨ ਦੀ ਆਦਤ ਪੈਦਾ ਕਰਨ ਅਤੇ ਉਨਾਂ ਨੂੰ ਇਸ ਪਾਸੇ ਵੱਲ ਅਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਪਬਲਿਸ਼ਰ ਦੁਆਰਾ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨਾਂ ਦੀ ਨੀਤੀ ਅਨੁਸਾਰ ਡਿਸਕਾਉਟ ਲੈਣ, ਨੈਸ਼ਨਲ ਬੁੱਕ ਟ੍ਰਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫੀਸਦੀ ਡਿਸਕਾਉਟ ਲੈਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

Leave a Reply

Your email address will not be published. Required fields are marked *