ਰਾਜਧਾਨੀ ਦਿੱਲੀ ‘ਚ ਇਕ ਦਿਨ ਅੰਦਰ ਹੀ ਠੀਕ ਹੋਏ 400 ਤੋਂ ਵੱਧ ਕੋਰੋਨਾ ਦੇ ਮਰੀਜ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਜਿੱਥੇ ਇਕ ਪਾਸੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਉੱਥੇ ਹੀ ਦੂਜੇ ਪਾਸੇ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਜਿੱਥੇ ਇਕ ਪਾਸੇ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਉੱਥੇ ਹੀ ਦੂਜੇ ਪਾਸੇ ਕੋਰੋਨਾ ਨੂੰ ਹਰਾ ਕੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਸੰਖਿਆਂ ਵਿਚ ਵੀ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਦਿੱਲੀ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 9300 ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਜਦਕਿ ਕੋਰੋਨਾ ਤੋਂ ਜੰਗ ਜਿੱਤਣ ਵਾਲਿਆਂ ਦਾ ਅੰਕੜਾ ਵੀ 3900 ਨੂੰ ਪਾਰ ਕਰ ਗਿਆ ਹੈ।

ਦਿੱਲੀ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਬੀਤੇ ਦਿਨ ਰਾਜਧਾਨੀ ਵਿਚੋਂ 438 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 408 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ ਜਿਸ ਨਾਲ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 9333 ਹੋ ਗਈ ਹੈ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਵੱਧ ਕੇ 3926 ਹੋ ਚੁੱਕਿਆ ਹੈ। ਹਾਲਾਂਕਿ ਸ਼ਨਿਵਾਰ ਨੂੰ 6 ਕੋਰੋਨਾ ਪੀੜਤਾਂ ਦੀ ਮੌਤ ਵੀ ਹੋਈ ਹੈ ਜਿਸ ਕਰਕੇ ਮਰਨ ਵਾਲਿਆਂ ਦੀ ਸੰਖਿਆ 129 ਤੱਕ ਪਹੁੰਚ ਗਈ ਹੈ। ਇਸ ਵੇਲੇ ਦਿੱਲੀ ਵਿਚ ਐਕਟਿਵ ਕੇਸਾਂ ਦੀ ਗਿਣਤੀ 5278 ਹੋ ਗਈ ਹੈ। ਉੱਥੇ ਹੀ ਦਿੱਲੀ ਪੁਲਿਸ ਵਿਚ ਵੀ ਕੋਰੋਨਾ ਸੰਕਰਮਨ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਤੱਕ 168 ਪੁਲਿਸਕਰਮੀ ਕੋਰੋਨਾ ਨਾਲ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿਚ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ।

ਉੱਥੇ ਹੀ ਜੇਕਰ ਪੂਰੇ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 3970 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 103 ਕੋਰੋਨਾ ਪੀੜਤਾਂ ਨੇ ਦਮ ਤੋੜਿਆ ਹੈ ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 85940 ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2752 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 30153 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋ ਚੁੱਕੇ ਹਨ ਜਿਸ ਨਾਲ ਐਕਟਿਵ ਕੇਸਾਂ ਦੀ ਸੰਖਿਆ 53035 ਹੋ ਗਈ ਹੈ। । ਭਾਰਤ ਨੇ ਕੋਰੋਨਾ ਮਹਾਮਾਰੀ ਦੇ ਮਾਮਲੇ ਵਿਚ ਚੀਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਚੀਨ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਸੰਖਿਆ 82,941 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 4,633 ਤੱਕ ਪਹੁੰਚ ਗਿਆ ਹੈ ਜਦਕਿ ਭਾਰਤ ਵਿਚ ਕੋਰੋਨਾ ਦੇ ਮਾਮਲੇ ਚੀਨ ਨਾਲੋਂ ਵੱਧ ਹੋ ਚੁੱਕੇ ਹਨ। ਭਾਰਤ ਕੋਰੋਨਾ ਨਾਲ ਪ੍ਰਭਾਵਿਤ ਦੁਨੀਆ ਦਾ 11 ਵਾਂ ਦੇਸ਼ ਬਣ ਚੁੱਕਿਆ ਹੈ।

Leave a Reply

Your email address will not be published. Required fields are marked *