ਸਮਰਾਲਾ : ਐਤਵਾਰ ਸਵੇਰੇ ਸਮਰਾਲਾ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 2 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਵਾਪਰਿਆ।
ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਨੂੰ ਆਪਣੀ ਐਕਟਿਵਾ ’ਤੇ ਆ ਰਹੇ ਸਨ ਤੇ ਅਚਾਨਕ ਘਰ ਕੁਝ ਸਾਮਾਨ ਭੁੱਲ ਆਏ। ਜਦੋਂ ਪਿੰਡ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਆਉਣ ਲਈ ਮੁੜਨ ਲੱਗੇ ਤਾਂ ਲੁਧਿਆਣਾ ਤੋਂ ਚੰਡੀਗੜ੍ਹ ਵੱਲ ਨੂੰ ਜਾ ਰਹੇ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਨਾਲ ਰੇਸਰ ਮੋਟਰਸਾਈਕਲ ਸਵਾਰ ਤੇ ਐਕਟਿਵਾ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਐਕਟਿਵਾ ਚਲਾ ਰਿਹਾ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਹੇਡੋਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖ਼ਲ ਕਰਵਾਇਆ ਗਿਆ।
ਇਹ ਜ਼ੋਰਦਾਰ ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਮੋਟਰਸਾਈਕਲ ਨੂੰ ਮੌਕੇ ’ਤੇ ਹੀ ਅੱਗ ਲੱਗ ਗਈ ਜਿਸ ਨੂੰ ਫਾਇਰ ਬ੍ਰਿਗੇਡ ਦੀ ਮਦਦ ਨਾਲ ਬੁਝਾਇਆ ਗਿਆ। ਥਾਣਾ ਮੁਖੀ ਰਾਉ ਵਰਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਲਿਆਂਦਾ ਤੇ ਦੋਵੇਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ (55) ਪਤਨੀ ਪਰਮਿੰਦਰ ਸਿੰਘ ਵਾਸੀ ਹੇਡੋਂ ਵਜੋਂ ਹੋਈ ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਪਛਾਣ ਵਿਵੇਕ ਚੌਹਾਨ ਪੁੱਤਰ ਜਸਪਾਲ ਚੌਹਾਨ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।
ਐਕਟਿਵਾ ਸਵਾਰ ਮਾਂ-ਪੁੱਤ ਕੱਟਣ ਲੱਗੇ ਮੋੜ, ਤੇਜ਼ ਰਫਤਾਰ ਰੇਸਰ ਬਾਈਕ ਨੇ ਮਾਰੀ ਭਿਆਨਕ ਟੱਕਰ, ਲੱਗੀ ਅੱਗ, ਦੋ ਦੀ ਮੌਤ
ਸਮਰਾਲਾ : ਐਤਵਾਰ ਸਵੇਰੇ ਸਮਰਾਲਾ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 2 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ…
