ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਦਰਦਨਾਕ ਹਾਦਸੇ ਦੇ ਕਾਰਨ ਮਾਂ-ਪੁੱਤ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ-ਅੰਮ੍ਰਿਤਸਰ ਹਾਈਵੇ ਦੇ ਲੰਮਾ ਪਿੰਡ ਦੇ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ਦੇ ਕਾਰਨ ਮਾਂ ਪੁੱਤ ਦੀ ਮੌਤ ਹੋ ਗਈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ-ਅੰਮ੍ਰਿਤਸਰ ਹਾਈਵੇ ਦੇ ਲੰਮਾ ਪਿੰਡ ਦੇ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ਦੇ ਕਾਰਨ ਮਾਂ ਪੁੱਤ ਦੀ ਮੌਤ ਹੋ ਗਈ।

Son Mother

ਮਿਲੀ ਜਾਣਕਾਰੀ ਦੇ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਮਾਂ ਪੁੱਤ ਕਿਸੇ ਧਰਮ ਸਥਾਨ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਸੀ ਕਿ ਅਚਾਨਕ ਹੀ  ਉਹਨਾਂ ਦੀ ਬਾਇਕ ਨੂੰ ਕਿਸੇ ਅਣਪਛਾਤੇ ਵਾਹਨ ਨੇ ਭਿਆਨਕ ਟੱਕਰ ਮਾਰ ਦਿੱਤੀ।

accident

ਜਿਸ ਕਾਰਨ ਬਾਇਕ ਸਵਾਰ ਮਾਂ ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੇ ਫਰਾਰ ਹੋ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

 

Leave a Reply

Your email address will not be published. Required fields are marked *