ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਤੋਂ ਖੋਹਿਆ ਮੋਟਰਸਾਈਕਲ, ਲੁਟੇਰੇ ਫ਼ਰਾਰ

ਸ਼ਾਹਕੋਟ : ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਂਕੀ ਮਲਸੀਆਂ ਦੇ ਪਿੰਡ ਦੌਲਤਪੁਰ ਢੱਡਾ ਨੇੜੇ ਸ਼ੁੱਕਰਵਾਰ ਸ਼ਾਮ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ…

ਸ਼ਾਹਕੋਟ : ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਂਕੀ ਮਲਸੀਆਂ ਦੇ ਪਿੰਡ ਦੌਲਤਪੁਰ ਢੱਡਾ ਨੇੜੇ ਸ਼ੁੱਕਰਵਾਰ ਸ਼ਾਮ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਦੋ ਹਥਿਆਰਬੰਦ ਲੁਟੇਰਿਆਂ ਨੇ ਇੱਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਲੁਟੇਰੇ ਪੀੜਤ ਨੂੰ ਗੰਭੀਰ ਜ਼ਖ਼ਮੀ ਕਰਨ ਤੋਂ ਬਾਅਦ ਉਸ ਦਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

 ਰੱਖੜੀ ਬੰਨ੍ਹ ਕੇ ਵਾਪਸ ਪਰਤ ਰਿਹਾ ਸੀ ਪਰਿਵਾਰ

ਜ਼ਖ਼ਮੀ ਸੁਖਵਿੰਦਰਪਾਲ ਸਿੰਘ (ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਸ਼ਤਾਬਗੜ੍ਹ, ਥਾਣਾ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸ਼ੁੱਕਰਵਾਰ ਸ਼ਾਮ ਆਪਣੇ ਡਿਸਕਵਰ ਮੋਟਰਸਾਈਕਲ (ਨੰਬਰ PB-09-T-6712) ’ਤੇ ਆਪਣੀ ਪਤਨੀ ਮਨਦੀਪ ਕੌਰ ਨਾਲ ਸਹੁਰੇ ਪਿੰਡ ਜਹਾਂਗੀਰ (ਨਕੋਦਰ) ਤੋਂ ਰੱਖੜੀ ਬੰਨ੍ਹ ਕੇ ਵਾਪਸ ਆਪਣੇ ਪਿੰਡ ਪਰਤ ਰਿਹਾ ਸੀ।

ਲਿੰਕ ਸੜਕ ’ਤੇ ਕੀਤਾ ਘਾਤ ਲਗਾ ਕੇ ਹਮਲਾ

ਪੀੜਤ ਅਨੁਸਾਰ, ਜਦੋਂ ਉਹ ਪਿੰਡ ਮੱਲੀਵਾਲ ਤੋਂ ਦੌਲਤਪੁਰ ਢੱਡਾ ਨੂੰ ਜਾਂਦੀ ਲਿੰਕ ਸੜਕ ’ਤੇ ਪਹੁੰਚੇ ਤਾਂ ਪਿੱਛੋਂ ਆਏ ਦੋ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ। ਲੁਟੇਰਿਆਂ ਨੇ ਤੁਰੰਤ ਤੇਜ਼ਧਾਰ ਹਥਿਆਰਾਂ ਨਾਲ ਸੁਖਵਿੰਦਰਪਾਲ ਦੇ ਸਿਰ ਅਤੇ ਹੱਥ ’ਤੇ ਤਾਬੜਤੋੜ ਵਾਰ ਕਰ ਦਿੱਤੇ। ਹਮਲੇ ਕਾਰਨ ਸੁਖਵਿੰਦਰਪਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਿਆ, ਜਿਸ ਤੋਂ ਬਾਅਦ ਦੋਸ਼ੀ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ।

ਸਿਵਲ ਹਸਪਤਾਲ ਸ਼ਾਹਕੋਟ ਵਿਖੇ ਇਲਾਜ ਅਧੀਨ

ਘਟਨਾ ਤੋਂ ਬਾਅਦ ਪਤਨੀ ਮਨਦੀਪ ਕੌਰ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਸੁਖਵਿੰਦਰਪਾਲ ਸਿੰਘ ਨੂੰ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਦਾਖ਼ਲ ਕਰਵਾਇਆ। ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਰਾਜਵੀ ਪੁਰੋਹਿਤ ਨੇ ਜ਼ਖ਼ਮੀ ਦਾ ਇਲਾਜ ਸ਼ੁਰੂ ਕਰਦਿਆਂ ਤੁਰੰਤ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਸੂਚਨਾ ਮਿਲਦੇ ਹੀ ਪੁਲਿਸ ਚੌਂਕੀ ਮਲਸੀਆਂ ਦੇ ਇੰਚਾਰਜ ASI ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਹਸਪਤਾਲ ਪੁੱਜੇ। ਜਾਂਚ ਅਧਿਕਾਰੀ ASI ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੀੜਤ ਸੁਖਵਿੰਦਰਪਾਲ ਸਿੰਘ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਲੁਟੇਰਿਆਂ ਦੀ ਭਾਲ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 फरीदाबाद में 2 करोड़ के विकास कार्यों की शुरुआत, मंत्री विपुल गोयल सफाईकर्मियों की हड़ताल पर बोले- जल्द निकलेगा समाधान

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *