ਨਵੀਂ ਦਿੱਲੀ- ਸੰਗਰੂਰ ਤੋਂ ਸੰਸਦ ਸਿਮਰਨਜੀਤ ਮਾਨ ਨੇ ਸੁਪਰੀਮ ਕੋਰਟ ਵਿਚ ਸਿੱਖ ਜੱਜ ਨਾ ਹੋਣ ਦਾ ਮਾਮਲਾ ਚੁੱਕਿਆ ਹੈ। ਲੋਕ ਸਭਾ ਵਿਚ ਫੈਮਿਲੀ ਕੋਰਟ ਸੋਧ ਬਿੱਲ ਨੂੰ ਲੈ ਕੇ ਬਹਿਸ ਹੋ ਰਹੀ ਸੀ। ਜਿਸ ਵਿਚ ਵਿਰੋਧੀਆਂ ਨੇ ਜੱਜ ਦੀ ਨਿਯੁਕਤੀ ਵਿਚ ਦੇਰੀ ਦਾ ਮੁੱਦਾ ਚੁੱਕਿਆ। ਸਿਮਰਨਜੀਤ ਮਾਨ ਨੇ ਕਿਹਾ ਕਿ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਬਿਹਾਰ ਅਤੇ ਝਾਰਖੰਡ ਤੋਂ ਕੋਈ ਜੱਜ ਸੁਪਰੀਮਕੋਰਟ ਵਿਚ ਨਹੀਂ ਹੈ।
ਜੱਜਾਂ ਦੀ ਨਿਯੁਕਤੀ ਦਾ ਇਕ ਸਿਸਟਮ- ਕਾਨੂੰਨ ਮੰਤਰੀ
ਜੇਕਰ ਮੈਂ ਇਸ ਗੱਲ ਨੂੰ ਲੈ ਕੇ ਚਿੰਤਤ ਹਾਂ ਕਿ ਕੋਈ ਵੀ ਸਿੱਖ ਜੱਜ ਸੁਪਰੀਮ ਕੋਰਟ ਵਿਚ ਨਹੀਂ ਹੈ। ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦਾ ਇਕ ਸਿਸਟਮ ਹੈ। ਉਨ੍ਹਾਂ ਦੇ ਲਈ ਇਹ ਉਚਿਤ ਨਹੀਂ ਹੋਵੇਗਾ ਕਿ ਇਸ ‘ਤੇ ਕੋਈ ਕੁਮੈਂਟ ਕਰੇ। ਉਨ੍ਹਾਂ ਨੇ ਕਿਹਾ ਕਿ ਧਰਮ ਅਤੇ ਜਾਤੀ ਦੇ ਆਧਾਰ ‘ਤੇ ਸੁਪਰੀਮ ਕੋਰਟ ਦਾ ਜੱਜ ਬਣਾਉਣ ਦਾ ਕੋਈ ਰਿਜ਼ਰਵੇਸ਼ਨ ਨਹੀਂ ਹੈ।
ਸਿਮਰਨਜੀਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਹੋਇਆ ਸੀ ਹੰਗਾਮਾ
ਸਿਮਰਨਜੀਤ ਮਾਨ ਸੰਗਰੂਰ ਤੋਂ ਹਾਲ ਹੀ ਵਿਚ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਦਿੱਤਾ ਸੀ। ਉਨ੍ਹਾਂ ਦੇ ਇਸ ਬਿਆਨ ਨਾਲ ਖੂਬ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁਆਫੀ ਮੰਗਣ ਨੂੰ ਕਿਹਾ ਹੈ। ਉਥੇ ਹੀ ਵਿਰੋਧੀਆਂ ਨੇ ਵੀ ਕਿਹਾ ਕਿ ਜਦੋਂ ਉਹ ਸੰਸਦ ਮੈਂਬਰ ਬਣਨ ਲਈ ਭਾਰਤੀ ਸੰਵਿਧਾਨ ਦੀ ਕਸਮ ਖਾ ਰਹੇ ਹਨ ਤਾਂ ਉਨ੍ਹਾਂ ਨੂੰ ਉਸ ਦੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ।



