ਚੰਡੀਗੜ੍ਹ- ਸੰਸਦ ਮੈਂਬਰ ਤੇ ਸਾਬਕਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀਰਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਦਿੱਤੀ।
Also Read: ਚੰਡੀਗੜ੍ਹ ਵਿਚ ਲੱਗਾ ਨਾਈਟ ਕਰਫਿਊ, ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼
ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਮੈਂ ਕੋਵਿਡ ਪਾਜ਼ੇਟਿਵ ਪਾਈ ਗਈ ਹਾਂ। ਮੈਂ ਵਧੀਆ ਮਹਿਸੂਸ ਕਰ ਰਹੀ ਹਾਂ। ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਵੀ ਆਪਣਾ ਕੋਵਿਡ ਟੈਸਟ ਕਰਵਾ ਲੈਣ। ਜ਼ਿਕਰਯੋਗ ਹੈ ਕਿ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਤੀਜੀ ਲਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਲਾਗੂ ਕਰ ਦਿੱਤਾ ਹੈ। ਪੰਜਾਬ ‘ਚ ਰਾਤ 10:00 ਵਜੇ ਤੋਂ ਸਵੇਰੇ 5:00 ਵਜੇ ਤੱਕ ਨਾਈਟ ਕਰਫਿਊ ਲਗਾਇਆ ਹੈ। ਇਸ ਦੌਰਾਨ ਪੰਜਾਬ ‘ਚ ਕੋਰੋਨਾ ਦੇ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ 2427 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਖ਼ਤਰਨਾਕ ਵਾਇਰਸ ਕਾਰਨ 5 ਲੋਕਾਂ ਦੀ ਮੌਤ ਹੋ ਗਈ।




