ਪਤਨੀ ਨੂੰ ਨਾਲ ਭੇਜਣ ਤੋਂ ਕੀਤਾ ਇਨਕਾਰ, ਜਵਾਈ ਨੇ ਸੱਸ ਨੂੰ ਦਿੱਤੀ ਦਰਦਨਾਕ ਮੌਤ

ਅਮਰਾਵਤੀ- ਮਹਾਰਾਸ਼ਟਰ ਦੇ ਅਮਰਾਵਤੀ ਵਿਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਦਾਮਾਦ ਨੇ ਕੁਲਹਾੜੀ ਨਾਲ ਵਾਰ ਕਰਕੇ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰ…

ਅਮਰਾਵਤੀ- ਮਹਾਰਾਸ਼ਟਰ ਦੇ ਅਮਰਾਵਤੀ ਵਿਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਦਾਮਾਦ ਨੇ ਕੁਲਹਾੜੀ ਨਾਲ ਵਾਰ ਕਰਕੇ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਆਪਣੀ ਪਤਨੀ ਨੂੰ ਲੈਣ ਲਈ ਸਹੁਰੇ ਪਰਿਵਾਰ ਆਇਆ ਸੀ। ਪਰ ਸਹੁਰਿਆਂ ਨੇ ਆਪਣੀ ਬੇਟੀ ਨੂੰ ਭੇਜਣ ਤੋਂ ਇਨਕਾਰ ਕਰ ਦਿੱਤਾ। ਇਸ ਗੱਲ ਉੱਤੇ ਵਿਵਾਦ ਇੰਨਾ ਵਧ ਗਿਆ ਕਿ ਗੱਲ ਕਤਲ ਤੱਕ ਪਹੁੰਚ ਗਈ।

Also Read: ਕਾਜੋਲ ਹੋਈ ਕੋਰੋਨਾ ਪਾਜ਼ੇਟਿਵ, ਧੀ ਨੂੰ ਯਾਦ ਕਰਦਿਆਂ ਸ਼ੇਅਰ ਕੀਤੀ ਪੋਸਟ

ਪਤਨੀ ਨੂੰ ਨਾਲ ਲਿਜਾਣ ਨੂੰ ਲੈ ਕੇ ਵਿਵਾਦ ਇੰਨਾ ਵਧ ਗਿਆ ਕਿ ਜਵਾਈ ਨੇ ਸੱਸ ਦੇ ਸਿਰ ਉੱਤੇ ਕੁਲਹਾੜੀ ਮਾਰ ਦਿੱਤੀ। ਪਰਿਵਾਰ ਵਾਲਿਆਂ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਮਹਿਲਾ ਦੀ ਮੌਤ ਹੋ ਗਈ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਜਵਾਈ ਮੌਕੇ ਉੱਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਦੋਸ਼ੀ ਦੀ ਤਲਾਸ਼ ਕੀਤੀ ਜਾ ਰਹੀ ਹੈ।

Also Read: ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੋੜਾਂ ਦਾ ਸਾਮਾਨ ਜ਼ਬਤ: CEO

ਇਹ ਘਟਨਾ ਅਮਰਾਵਤੀ ਦੇ ਅਸੇਗਾਂਵ ਪੁਰਣਾ ਥਾਣਾ ਇਲਾਕੇ ਦੇ ਟਾਕਰਖੇੜਾ ਪਿੰਡ ਦੀ ਹੈ। ਇਸ ਘਟਨਾ ਦੇ ਬਾਅਦ ਤੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲੇ ਪੁਲਿਸ ਨੂੰ ਕਾਤਲ ਜਵਾਈ ਨੂੰ ਜਲਦੀ ਤੋਂ ਜਲਦੀ ਫੜਨ ਦੀ ਮੰਗ ਕਰ ਰਹੇ ਹਨ।

Also Read: ਦੇਸ਼ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਦੇ 2.34 ਲੱਖ ਤੋਂ ਵਧੇਰੇ ਮਾਮਲੇ, 893 ਲੋਕਾਂ ਦੀ ਮੌਤ

ਇਸ ਮਾਮਲੇ ਉੱਤੇ ਥਾਣੇਦਾਰ ਕਿਸ਼ੋਰ ਤਾਵੜੇ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਘਰੇਲੂ ਵਿਵਾਦ ਦੇ ਚੱਲਦੇ ਆਪਣੀ ਸੱਸ ਦਾ ਕਤਲ ਕਰ ਦਿੱਤਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *