ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਸਰਕਾਰ ਨੇ ਪੰਜਾਬ ਦਾ ਨਵਾਂ ਡੀਜੀਪੀ ਦਿਨਕਰ ਗੁਪਤਾ ਨੂੰ ਬਣਾਇਆ ਹੈ। ਪਰ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਮੁਹੰਮਦ ਮੁਸਤਫਾ ਨਾਰਾਜ ਹੋ ਗਏ ਹਨ । ਦੱਸ ਦਈਏ ਕਿ ਮੁਹੰਮਦ ਮੁਸਤਫਾ ਜੱਲਦ ਹੀ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਉਣਗੇ।
ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਪੁਲਿਸ ਦੇ ਮੁਖੀ ਦੇ ਤੌਰ ਤੇ ਮੁਹਮੰਦ ਮੁਸਤਫਾ ਦੇ ਨਾਂ ਨੂੰ ਨਾ ਵਿਚਾਰਣ ਦੇ ਕਾਰਨ ਉਹ ਨਾਰਾਜ ਹੋ ਗਏ ਹਨ। ਜਿਸ ਕਾਰਨ ਉਹ ਸੁਪਰੀਮ ਕੋਰਟ ਦਾ ਰੁੱਖ ਕਰ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਨਵੇਂ ਮੁਖੀ ਦੇ ਤੌਰ ਤੇ ਦਿਨਕਰ ਗੁਪਤਾ ਨੂੰ ਚੁਣਿਆ ਹੈ।

