‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ…

The Punjab Government has released ₹1147 crore so far under the Mukh Mantri Mawan Dheeyan Satkar Yojana

ਚੰਡੀਗੜ੍ਹ, 11 ਜੁਲਾਈ 2026: ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ।

ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਅਗਲੀ ਕਿਸ਼ਤ ਤੋਂ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ।

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਇਹ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਹਰ ਯੋਗ ਮਹਿਲਾ ਤੱਕ ਵਿੱਤੀ ਸਹਾਇਤਾ ਸਿੱਧੇ ਅਤੇ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣ ਦੇ ਆਪਣੇ ਸੰਕਲਪ ’ਤੇ ਕਾਇਮ ਹੈ। ਉਨ੍ਹਾਂ ਕਿਹਾ, “‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਯੋਗ ਲਾਭਪਾਤਰੀ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ। ਕੋਈ ਵੀ ਯੋਗ ਮਹਿਲਾ ਇਸ ਯੋਜਨਾ ਤੋਂ ਵਾਂਝੀ ਨਹੀਂ ਰਹੇਗੀ।”

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਉਪਲੱਬਧ ਕਰਵਾ ਰਹੀ ਹੈ ਅਤੇ ਇਸ ਨਾਲ ਉਨ੍ਹਾਂ ਦੀਆਂ ਮੌਜੂਦਾ ਸਮਾਜਿਕ ਸੁਰੱਖਿਆ ਯੋਜਨਾਵਾਂ ’ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਜਿਹੜੀਆਂ ਮਹਿਲਾਵਾਂ ਪਹਿਲਾਂ ਤੋਂ ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ ਜਾਂ ਬੁਢਾਪਾ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਨ੍ਹਾਂ ਨੂੰ ਇਹ ਸਾਰੇ ਲਾਭ ਪਹਿਲਾਂ ਦੀ ਤਰ੍ਹਾਂ ਮਿਲਦੇ ਰਹਿਣਗੇ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਉਨ੍ਹਾਂ ਲਈ ਸਮਾਜਿਕ ਸੁਰੱਖਿਆ ਦੀ ਇੱਕ ਵਾਧੂ ਪਰਤ ਵਜੋਂ ਕੰਮ ਕਰੇਗੀ।

ਪੂਰੇ ਪੰਜਾਬ ਵਿੱਚ ਪਹਿਲੀ ਕਿਸ਼ਤ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੇ ਇਸਨੂੰ ਆਪਣੀ ਜ਼ਿੰਦਗੀ ਦਾ ਮਾਣ ਭਰਿਆ ਪਲ ਦੱਸਿਆ। ਕਈ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਦੇ ਆਪਣੇ ਬੈਂਕ ਖ਼ਾਤੇ ਵਿੱਚ ਸਿੱਧੀ ਰਕਮ ਜਮ੍ਹਾਂ ਹੋਈ ਹੈ।

ਗੁਰਦਾਸਪੁਰ ਜ਼ਿਲ੍ਹੇ ਦੇ ਮੁਸਤਾਬਾ ਜੱਟਾ ਪਿੰਡ ਦੀ ਵਸਨੀਕ ਕੁਲਦੀਪ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਪ੍ਰਾਪਤ ਕਰਨਾ ਉਨ੍ਹਾਂ ਦੀ ਜ਼ਿੰਦਗੀ ਦੇ ਸਭ ਤੋਂ ਭਾਵੁਕ ਪਲਾਂ ਵਿੱਚੋਂ ਇੱਕ ਸੀ। ₹4,500 ਉਨ੍ਹਾਂ ਦੇ ਖ਼ਾਤੇ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ ਆਰਥਿਕ ਆਜ਼ਾਦੀ ਮਹਿਸੂਸ ਕੀਤੀ। ਉਨ੍ਹਾਂ ਕਿਹਾ, “ਮੈਂ ਬਹੁਤ ਖ਼ੁਸ਼ ਹਾਂ ਕਿ ਮੇਰੀ ਆਪਣੀ ਕਮਾਈ ਮੇਰੇ ਆਪਣੇ ਬੈਂਕ ਖ਼ਾਤੇ ਵਿੱਚ ਆਈ ਹੈ। ਅੱਜ ਤੋਂ ਪਹਿਲਾਂ ਮੈਂ ਆਪਣੇ ਹੱਥ ਵਿੱਚ ਆਪਣੀ ਕਮਾਈ ਦੇਖੀ ਹੀ ਨਹੀਂ ਸੀ। ਜਦੋਂ ਮੇਰੇ ਮੋਬਾਈਲ ’ਤੇ ਤਿੰਨ ਕਿਸ਼ਤਾਂ ਜਮ੍ਹਾਂ ਹੋਣ ਦਾ ਸੰਦੇਸ਼ ਆਇਆ ਤਾਂ ਮੇਰੀ ਖ਼ੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ। ਮੈਂ ਪੰਜਾਬ ਸਰਕਾਰ ਅਤੇ ਸਾਡੇ ਮੁੱਖ ਮੰਤਰੀ ਜੀ ਦਾ ਦਿਲੋਂ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਸਾਨੂੰ ਆਤਮ-ਸਨਮਾਨ ਦਾ ਇਹ ਅਹਿਸਾਸ ਕਰਵਾਇਆ।”

ਕੁਲਦੀਪ ਕੌਰ ਨੇ ਕਿਹਾ ਕਿ ਇਹ ਰਕਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਇਸ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ, “ਪਹਿਲਾਂ ਲੋਕ ਪੁੱਤਰਾਂ ਨੂੰ ਧੀਆਂ ਨਾਲੋਂ ਵੱਧ ਮਹੱਤਵ ਦਿੰਦੇ ਸਨ, ਪਰ ਹੁਣ ਇਹ ਸੋਚ ਹੌਲੀ-ਹੌਲੀ ਬਦਲ ਰਹੀ ਹੈ। ਜਿਨ੍ਹਾਂ ਪਰਿਵਾਰਾਂ ਵਿੱਚ ਧੀਆਂ ਹਨ, ਉਹ ਹੁਣ ਵਧੇਰੇ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਮਹਿਲਾਵਾਂ ਕੋਲ ਆਪਣੀ ਆਰਥਿਕ ਸਹਾਇਤਾ ਹੈ। ਮੈਂ ਤਾਂ ਆਪਣੇ ਪਤੀ ਲਈ ਵੀ ਮਾਣਯੋਗ ਹੋ ਗਈ ਹਾਂ।”

ਘੁੰਮਣਕਲਾਂ ਪਿੰਡ ਦੀ ਇੱਕ ਹੋਰ ਲਾਭਪਾਤਰੀ ਹਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਦੀ ਜਾਣਕਾਰੀ ਪਿੰਡ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਮਿਲੀ। ਉਨ੍ਹਾਂ ਕਿਹਾ, “ਮੈਂ ਇਸ ਪੈਸੇ ਨਾਲ ਆਪਣੇ ਲਈ ਸੂਟ ਖ਼ਰੀਦਾਂਗੀ ਅਤੇ ਕੁਝ ਰਕਮ ਘਰ ਦੇ ਖ਼ਰਚੇ ਵਿੱਚ ਲਗਾਵਾਂਗੀ। ਮੈਂ ਬਹੁਤ ਖ਼ੁਸ਼ ਹਾਂ। ਮੈਂ ਵੀ ਹੁਣ ਕਮਾ ਰਹੀ ਹਾਂ।”

ਹਰਮੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਮਾਜ ਨੂੰ ਇੱਕ ਮਹੱਤਵਪੂਰਨ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ, “ਧੀ ਬੋਝ ਨਹੀਂ, ਸਗੋਂ ਪਰਿਵਾਰ ਦਾ ਮਾਣ ਹੁੰਦੀ ਹੈ। ਇਹ ਰਕਮ ਧੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਮਦਦ ਕਰੇਗੀ। ਜਦੋਂ ਅਸੀਂ ਕਿਸੇ ਧੀ ਨੂੰ ਪੜ੍ਹਾਉਂਦੇ ਅਤੇ ਸਸ਼ਕਤ ਬਣਾਉਂਦੇ ਹਾਂ ਤਾਂ ਪੂਰੇ ਪਰਿਵਾਰ ਅਤੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦੇ ਹਾਂ। ਹੁਣ ਮੈਂ ਸਿਆਣੀ ਹੋ ਗਈ ਹਾਂ।”

ਸੰਗਰੂਰ ਜ਼ਿਲ੍ਹੇ ਦੇ ਧੂਰੀ ਦੀ ਰਹਿਣ ਵਾਲੀ ਇੱਕ ਵਿਧਵਾ ਕਿਰਨ ਨੇ ਕਿਹਾ ਕਿ ਇਹ ਆਰਥਿਕ ਸਹਾਇਤਾ ਉਨ੍ਹਾਂ ਦੀ ਜ਼ਿੰਦਗੀ ਦੇ ਔਖੇ ਸਮੇਂ ਵਿੱਚ ਵੱਡਾ ਸਹਾਰਾ ਸਾਬਤ ਹੋਵੇਗੀ। ਉਨ੍ਹਾਂ ਕਿਹਾ, “ਮੇਰੇ ਲਈ ਤਾਂ ਇਹ ਬਹੁਤ ਵੱਡੀ ਰਕਮ ਹੈ। ਮੈਂ ਵਿਧਵਾ ਹਾਂ ਅਤੇ ਬਹੁਤ ਗਰੀਬ ਹਾਂ। ਮੇਰੇ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਹੈ। ਮੈਂ ਮੁੱਖ ਮੰਤਰੀ ਜੀ ਦਾ ਬਹੁਤ ਧੰਨਵਾਦ ਕਰਦੀ ਹਾਂ।”

ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਪਿੰਡ ਦੀ ਦਿਹਾੜੀਦਾਰ ਮਜ਼ਦੂਰ ਰੀਤਾ ਨੇ ਕਿਹਾ ਕਿ ਇਸ ਆਰਥਿਕ ਸਹਾਇਤਾ ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਕਈ ਚਿੰਤਾਵਾਂ ਘੱਟ ਹੋ ਗਈਆਂ ਹਨ। ਉਨ੍ਹਾਂ ਕਿਹਾ, “ਮੈਨੂੰ ਇਸ ਯੋਜਨਾ ਦੀ ਜਾਣਕਾਰੀ ਆਂਗਣਵਾੜੀ ਕੇਂਦਰ ਤੋਂ ਮਿਲੀ ਅਤੇ ਉੱਥੋਂ ਦੀ ਮਦਦ ਨਾਲ ਮੈਂ ਅਰਜ਼ੀ ਭਰੀ। ਮੈਂ ਅਤੇ ਮੇਰੇ ਪਤੀ ਦੋਵੇਂ ਦਿਹਾੜੀਦਾਰ ਮਜ਼ਦੂਰ ਹਾਂ। ਇਹ ਰਕਮ ਸਾਡੇ ਲਈ ਬਹੁਤ ਵੱਡੀ ਮਦਦ ਹੈ। ਹੁਣ ਮੈਂ ਇਸ ਪੈਸੇ ਦਾ ਇਸਤੇਮਾਲ ਆਪਣੀਆਂ ਜ਼ਰੂਰਤਾਂ ਲਈ ਕਰ ਸਕਾਂਗੀ।”

ਆਪਣੇ ਮੋਬਾਈਲ ’ਤੇ ਭੁਗਤਾਨ ਦੀ ਪੁਸ਼ਟੀ ਵਾਲਾ ਐਸਐਮਐਸ ਵੇਖਦੇ ਹੋਏ ਉਨ੍ਹਾਂ ਦੀਆਂ ਅੱਖਾਂ ਵਿੱਚ ਖ਼ੁਸ਼ੀ ਦੇ ਹੰਝੂ ਆ ਗਏ। ਮੁਸਕੁਰਾਉਂਦੇ ਹੋਏ ਉਨ੍ਹਾਂ ਕਿਹਾ, “ਮੋਬਾਈਲ ਦੀ ‘ਟੂੰ-ਟੂੰ’ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ।”

Leave a Reply

Your email address will not be published. Required fields are marked *