ਦਮਦਮੀ ਟਕਸਾਲ ਦੇ 13ਵੇਂ ਮੁਖੀ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਤਲ

ਬਟਾਲਾ : ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ…

ਬਟਾਲਾ : ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦੁਆਰਾ ਸਾਹਿਬ ਦੇ ਮੁਖੀ ਸਨ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬੀਤੀ ਰਾਤ ਕਤਲ ਕੀਤਾ ਗਿਆ। ਗੁਰਦੁਆਰਾ ਕੈਪਲੈਕਸ ਵਿਚ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Leave a Reply

Your email address will not be published. Required fields are marked *