ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੀ ਕਾਨੂੰਨ ਵਿਵਸਥਾ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਸੂਬੇ ’ਚ ਲਗਾਤਾਰ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਮਲੇਰਕੋਟਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਲਾੜੇ ਦੇ ਭਰਾ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਦੇ ਅਨੁਸਾਰ ਹਮਲਾਵਾਰਾਂ ਨੇ ਅੰਨ੍ਹਵਾਹ ਗੋਲੀਆਂ ਚਲਾਈਆਂ ਜਿਸ ਕਾਰਨ ਮੌਕੇ ਤੇ ਹੀ ਨੌਜਵਾਨ ਦੀ ਮੌਤ ਹੋ ਗਈ। ਉੱਥੇ ਹੀ ਜੇਕਰ ਬਟਾਲਾ ਦੀ ਗੱਲ ਕੀਤੀ ਜਾਵੇ ਤਾਂ ਤਾਈ- ਭਤੀਜੀ ਦਾ ਕਤਲ ਕੀਤਾ ਗਿਆ ਹੈ।
ਜਿਸਦਾ ਇਲਜਾਮ ਪੰਜਾਬ ਪੁਲਿਸ ਦੇ ASI ’ਤੇ ਲੱਗੇ ਹਨ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

