ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਸਬਾ ਮਹਿਲ ਕਲਾਂ ਦੇ ਪੋਲਟਰੀ ਫਾਰਮ ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦਾ ਗਲਾ ਵੱਢਿਆ ਹੋਇਆ ਸੀ। ਇਸ ਵਾਰਦਾਤ ਦੀ ਜਾਣਕਾਰੀ ਸਵੇਰੇ ਪੋਲਟ੍ਰੀ ਫਾਰਮ ਤੇ ਪਹੁੰਚਣ ਤੋਂ ਬਾਅਦ ਇਸਦਾ ਪਤਾ ਚੱਲਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

