Murder in Canada : ਟੋਰਾਂਟੋ ‘ਚ ਭਾਰਤੀ ਲੜਕੀ ਹਿਮਾਂਸ਼ੀ ਖੁਰਾਣਾ ਦਾ ਕਤਲ, ਪੁਲਿਸ ਵੱਲੋਂ ਸ਼ੱਕੀ ਦੀ ਭਾਲ ਜਾਰੀ

ਟੋਰਾਂਟੋ: ਕੈਨੇਡਾ ਦੇ ਸ਼ਹਿਰ ਟੋਰਾਂਟੋ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 30 ਸਾਲਾ ਭਾਰਤੀ ਮਹਿਲਾ ਹਿਮਾਂਸ਼ੀ ਖੁਰਾਣਾ ਦਾ ਬੇਰਹਿਮੀ ਨਾਲ ਕਤਲ…

Canada Murder

ਟੋਰਾਂਟੋ: ਕੈਨੇਡਾ ਦੇ ਸ਼ਹਿਰ ਟੋਰਾਂਟੋ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 30 ਸਾਲਾ ਭਾਰਤੀ ਮਹਿਲਾ ਹਿਮਾਂਸ਼ੀ ਖੁਰਾਣਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਟੋਰਾਂਟੋ ਪੁਲਿਸ ਇਸ ਮਾਮਲੇ ਨੂੰ ‘ਇੰਟੀਮੇਟ ਪਾਰਟਨਰ ਵਾਇਲੈਂਸ’ (ਨਿੱਜੀ ਸਬੰਧਾਂ ਵਿੱਚ ਹਿੰਸਾ) ਵਜੋਂ ਦੇਖ ਰਹੀ ਹੈ। ਪੁਲਿਸ ਨੇ ਇਸ ਕਤਲ ਦੇ ਸ਼ੱਕੀ 32 ਸਾਲਾ ਅਬਦੁਲ ਗਫੂਰੀ ਖ਼ਿਲਾਫ਼ ਫਸਟ ਡਿਗਰੀ ਮਰਡਰ ਦੇ ਦੋਸ਼ ਹੇਠ ਦੇਸ਼ ਵਿਆਪੀ ਵਾਰੰਟ ਜਾਰੀ ਕਰ ਦਿੱਤਾ ਹੈ।

ਜਾਣੋ ਕਿਵੇਂ ਅਤੇ ਕਿੱਥੇ ਹੋਇਆ ਕਤਲ (Murder in Canada)

ਪੁਲਿਸ ਮੁਤਾਬਕ ਇਹ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਸ਼ੁੱਕਰਵਾਰ ਰਾਤ ਕਰੀਬ 10:40 ਵਜੇ ਸਟ੍ਰਾਚਨ ਐਵੇਨਿਊ ਅਤੇ ਵੈਲਿੰਗਟਨ ਸਟ੍ਰੀਟ ਵੈਸਟ ਇਲਾਕੇ ਵਿੱਚ ਇੱਕ ਮਹਿਲਾ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਗਈ। ਜਾਂਚ ਦੌਰਾਨ, ਸ਼ਨੀਵਾਰ ਸਵੇਰੇ ਲਗਭਗ 6:30 ਵਜੇ, ਪੁਲਿਸ ਨੇ ਇੱਕ ਰਿਹਾਇਸ਼ੀ ਘਰ ਦੇ ਅੰਦਰੋਂ ਹਿਮਾਂਸ਼ੀ ਖੁਰਾਨਾ ਦੀ ਲਾਸ਼ ਬਰਾਮਦ ਕੀਤੀ। ਪੁਲਿਸ ਨੇ ਮੌਤ ਨੂੰ ਹੋਮੀਸਾਈਡ (ਕਤਲ) ਕਰਾਰ ਦਿੱਤਾ ਹੈ ਅਤੇ ਹੁਣ ਇਸ ਦੀ ਜਾਂਚ ਹੋਮੀਸਾਈਡ ਯੂਨਿਟ ਵੱਲੋਂ ਕੀਤੀ ਜਾ ਰਹੀ ਹੈ।

ਸ਼ੱਕੀ ਦੀ ਭਾਲ ਅਤੇ ਜਨਤਕ ਅਪੀਲ  

ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਮ੍ਰਿਤਕ ਹਿਮਾਂਸ਼ੀ ਅਤੇ ਸ਼ੱਕੀ ਇੱਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਉਹ ਨਿੱਜੀ ਸਬੰਧਾਂ ਵਿੱਚ ਸਨ। ਪੁਲਿਸ ਨੇ ਅਬਦੁਲ ਗਫੂਰੀ ਅਤੇ ਹਿਮਾਂਸ਼ੀ ਖੁਰਾਣਾ ਦੀਆਂ ਤਸਵੀਰਾਂ ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਸ਼ੱਕੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰੇ। ਪੁਲਿਸ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਫੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਰਤੀ ਦੂਤਾਵਾਸ ਵੱਲੋਂ ਦੁੱਖ ਦਾ ਪ੍ਰਗਟਾਵਾ

ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਜਨਰਲ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇੱਕ ਪੋਸਟ ਰਾਹੀਂ ਉਨ੍ਹਾਂ ਕਿਹਾ ਕਿ ਉਹ ਹਿਮਾਂਸ਼ੀ ਦੇ ਪਰਿਵਾਰ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਕੌਂਸਲੇਟ ਵੱਲੋਂ ਸਥਾਨਕ ਕੈਨੇਡੀਅਨ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਮਾਮਲੇ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

 ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ   

 

Leave a Reply

Your email address will not be published. Required fields are marked *