ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: – ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਵਧ ਰਹੇ ਤਣਾਅ ਦੇ ਕਾਰਨ ਹਰ ਪਾਸੇ ਪੁਲਿਸ ਵੱਲੋਂ ਚੱਪੇ-ਚੱਪੇ ਤੇ ਨਿਗਰਾਨੀ ਰੱਖੀ ਹੋਈ ਹੈ ਇਸਦੇ ਬਾਵਜੁਦ ਵੀ ਫਿਰੋਜਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸਨੇ ਸੁਰੱਖਿਆ ਤੇ ਸਵਾਲ ਖੜੇ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਦੇ ਅਨੁਸਾਰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਮਾਰਕੇ ਬਲਾਕ ਕਮੇਟੀ ਦੇ ਮੈਂਬਰ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਇਕ ਸਵਾਰ ਬਦਮਾਸ਼ ਫਰਾਰ ਦੱਸੇ ਜਾ ਰਹੇ ਹਨ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਫਰਾਰ ਆਰੋਪਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

