ਮਲੇਰਕੋਟਲਾ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ !

  ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਮਲੇਰਕੋਟਲਾ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਜੇ ਕੁਮਾਰ ਨਾਮ ਦੇ ਇੱਕ ਸ਼ਖਸ ਨੇ ਆਪਣੀ ਪਤਨੀ…

 

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਮਲੇਰਕੋਟਲਾ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਜੇ ਕੁਮਾਰ ਨਾਮ ਦੇ ਇੱਕ ਸ਼ਖਸ ਨੇ ਆਪਣੀ ਪਤਨੀ ਆਸ਼ਾ ਜੈਨ ਨੂੰ ਅਤੇ ਅਤੇ ਪੁਤੱਰ ਸਾਹਿਲ ਜੈਨ ਨੂੰ ਗੋਲੀ ਮਾਰ ਦਿੱਤੀ ਹੈ। ਇਸ ਘਟਨਾ ਵਿੱਚ ਪਤੀ-ਪਤਨੀ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਹੈ ਅਤੇ ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਬੱਚੇ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹੈ।

 

ਪੁਲਿਸ ਨੂੰ  ਮਿਲੀਆਂ ਤਸਵੀਰਾਂ ‘ਚ ਇਹ ਪਤੀ -ਪਤਨੀ ਬਹੁਤ ਖੁਸ਼ ਨਜ਼ਰ ਆ ਰਹੇ ਹਨ ਪਰ ਹਲੇ ਤੱਕ ਗੋਲੀ ਮਾਰਨ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *