ਮਾਨਸਾ ‘ਚ 6 ਸਾਲਾ ਬੱਚੇ ਦਾ ਕਤਲ, ਅਣਪਛਾਤੇ ਬਾਈਕ ਸਵਾਰਾਂ ਨੇ ਚਲਾਈ ਗੋਲ਼ੀ

ਮਾਨਸਾ: ਪੰਜਾਬ ਵਿੱਚ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ ਅਤੇ ਆਮ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਹੁਣ ਮਾਨਸਾ ਦੇ ਪਿੰਡ ਕੋਟਲੀ…

ਮਾਨਸਾ: ਪੰਜਾਬ ਵਿੱਚ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ ਅਤੇ ਆਮ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਹੁਣ ਮਾਨਸਾ ਦੇ ਪਿੰਡ ਕੋਟਲੀ ਵਿੱਚ ਅਣਪਛਾਤੇ ਮੋਟਰਸਾਇਕਲ ਸਵਾਰ ਵਿਅਕਤੀ ਨੇ 6 ਸਾਲਾ ਬੱਚੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।

ਅਣਪਛਾਤੇ ਵਿਅਕਤੀਆਂ ਵੱਲੋਂ ਕਤਲ 

ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। 

ਬੱਚੇ ਦੇ ਸਿਰ ਵਿੱਚ ਲੱਗੀ ਸੀ ਗੋਲੀ

ਫਾਇਰਿੰਗ ਦੌਰਾਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ। ਬੱਚੇ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ  ਅਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪੁਲਿਸ ਨੇ ਐਕਸ਼ਨ

ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਅਤੇ 2 ਲੋਕਾਂ ਨੂੰ ਰਾਊਡਅਪ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਚੱਲ ਰਹੀ ਹੈ। 

ਇਹ ਵੀ ਪੜ੍ਹੋ:ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਲੈ ਕੇ ਆਈ ਅਹਿਮ ਖ਼ਬਰ, 1 ਅਪ੍ਰੈਲ ਨੂੰ ਰਿਹਾਈ ਸੰਭਵ

Leave a Reply

Your email address will not be published. Required fields are marked *