ਗੁੰਡਾਗਰਦੀ ਦਾ ਨੰਗਾ ਨਾਚ, ਗਰੀਬ ਪਰਿਵਾਰ ਦੇ ਘਰ ‘ਤੇ ਕਬਜ਼ੇ ਦੀ ਕੋਸ਼ਿਸ਼, ਰਾਈਫਲ ਅਤੇ ਤਲਵਾਰਾਂ ਨਾਲ ਹਮਲਾ

ਬਰਨਾਲਾ : ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗ ਕੇ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਤਾਜ਼ਾ ਮਾਮਲਾ ਬਰਨਾਲਾ ਦੇ ਪਿੰਡ ਢਿੱਲਵਾਂ ਤੋਂ ਸਾਹਮਣੇ…

attack

ਬਰਨਾਲਾ : ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗ ਕੇ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਤਾਜ਼ਾ ਮਾਮਲਾ ਬਰਨਾਲਾ ਦੇ ਪਿੰਡ ਢਿੱਲਵਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਹਥਿਆਰਬੰਦ ਹਮਲਾਵਰਾਂ ਨੇ ਇੱਕ ਗਰੀਬ ਪਰਿਵਾਰ ਦੇ ਘਰ ‘ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਇਸ ਹਿੰਸਕ ਝੜਪ ਵਿੱਚ ਇੱਕ ਮਹਿਲਾ ਅਤੇ ਉਸ ਨੂੰ ਬਚਾਉਣ ਆਇਆ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

312 ਬੋਰ ਦੀ ਰਾਈਫਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਬੋਲਿਆ ਧਾਵਾ

ਪੀੜਤ ਪਰਿਵਾਰ ਦੇ ਮੁਖੀ ਨਿੱਕਾ ਸਿੰਘ ਨੇ ਦੱਸਿਆ ਕਿ ਉਹ ਪਿਛਲੇ 40 ਸਾਲਾਂ ਤੋਂ ਇਸ ਘਰ ਵਿੱਚ ਰਹਿ ਰਹੇ ਹਨ ਅਤੇ ਲੋਕਾਂ ਦੇ ਘਰਾਂ ਵਿੱਚ ਗੋਹਾ-ਕੂੜਾ ਸੁੱਟ ਕੇ ਆਪਣਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਉਹ ਘਰ ਤੋਂ ਥੋੜ੍ਹੀ ਦੂਰ ਗਏ ਹੋਏ ਸਨ, ਤਾਂ ਤਿੰਨ ਹਥਿਆਰਬੰਦ ਵਿਅਕਤੀਆਂ ਨੇ 312 ਬੋਰ ਦੀ ਰਾਈਫਲ ਅਤੇ ਤਲਵਾਰਾਂ ਨਾਲ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ਦਾ ਜਿੰਦਾ ਤੋੜ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ ਅਤੇ ਘਰ ਵਿੱਚ ਮੌਜੂਦ ਮਹਿਲਾ ਨਾਲ ਕੁੱਟਮਾਰ ਕਰਕੇ ਉਸ ਦੇ ਕੱਪੜੇ ਤੱਕ ਪਾੜ ਦਿੱਤੇ।

ਪਿੰਡ ਵਾਸੀਆਂ ਦੀ ਦਲੇਰੀ: ਹਮਲਾਵਰਾਂ ਦੀ ਬੰਦੂਕ ਤੋੜੀ, ਹਮਲਾਵਰ ਫਰਾਰ

ਜਦੋਂ ਪਰਿਵਾਰ ਨੇ ਸ਼ੋਰ ਮਚਾਇਆ ਤਾਂ ਪਿੰਡ ਦੇ ਲੋਕ ਇਕੱਠੇ ਹੋ ਗਏ। ਪਿੰਡ ਦੇ ਹੀ ਇੱਕ ਵਿਅਕਤੀ ਕੇਵਲ ਸਿੰਘ ਨੇ ਪਰਿਵਾਰ ਨੂੰ ਬਚਾਉਣ ਦੀ ਦਲੇਰੀ ਦਿਖਾਈ। ਹਮਲਾਵਰਾਂ ਨੇ ਕੇਵਲ ਸਿੰਘ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਹੁਸ਼ਿਆਰੀ ਨਾਲ ਬੰਦੂਕ ਫੜ ਲਈ ਅਤੇ ਖਿੱਚਾਧੁਣੀ ਦੌਰਾਨ ਰਾਈਫਲ ਟੁੱਟ ਗਈ। ਲੋਕਾਂ ਦਾ ਇਕੱਠ ਦੇਖ ਕੇ ਹਮਲਾਵਰ ਆਪਣੀ ਟੁੱਟੀ ਹੋਈ ਬੰਦੂਕ ਅਤੇ ਹਥਿਆਰ ਉੱਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਮਹਿਲਾ ਅਤੇ ਕੇਵਲ ਸਿੰਘ ਨੂੰ ਤਪਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ

ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂ ਹਾਕਮ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗਰੀਬ ਪਰਿਵਾਰ ‘ਤੇ ਹਮਲਾ ਕਰਨ ਵਾਲੇ ਗੁੰਡਾ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ।

ਪੁਲਿਸ ਦਾ ਪੱਖ: ਜਾਂਚ ਜਾਰੀ

ਮੌਕੇ ‘ਤੇ ਪਹੁੰਚੇ ਥਾਣਾ ਤਪਾ ਮੰਡੀ ਦੇ ਐੱਸ.ਐੱਚ.ਓ. ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਇਹ ਮਾਮਲਾ ਜਾਇਦਾਦ ਦੇ ਝਗੜੇ ਨਾਲ ਜੁੜਿਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਸਪਤਾਲ ਵਿੱਚ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

Major action by Sultanpur Lodhi Police: 140 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਮਹਿਲਾ ਤਸਕਰ ਗ੍ਰਿਫ਼ਤਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *