NASA ਨੇ ਜਾਰੀ ਕੀਤੀਆਂ ਪਰਾਲੀ ਸਾੜਨ ਦੀਆਂ ਖਤਰਨਾਕ ਤਸਵੀਰਾਂ, ਦੇਖੋਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਹਰ ਸਾਲ ਦੀ ਤਰ੍ਹਾਂ ਹੀ ਇਸ ਸਾਲ ਵੀ ਪਰਾਲੀ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ। ਸੂਬੇ ’ਚ ਕਿਸਾਨਾਂ ਵੱਲੋਂ ਪਰਾਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਹਰ ਸਾਲ ਦੀ ਤਰ੍ਹਾਂ ਹੀ ਇਸ ਸਾਲ ਵੀ ਪਰਾਲੀ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ। ਸੂਬੇ ’ਚ ਕਿਸਾਨਾਂ ਵੱਲੋਂ ਪਰਾਲੀ ਨੂੰ ਰੱਜ ਕੇ ਸਾੜਿਆ  ਜਾ ਰਿਹਾ ਹੈ ਜਿਸ ਕਾਰਨ ਵਾਤਾਵਰਨ ਪ੍ਰਦੂਸ਼ਣ ਹੋ ਰਿਹਾ ਹੈ।

paddy Burn  ਪਰਾਲੀ ਜਲਾਉਣ ਦੇ ਮਾਮਲੇ ’ਚ ਨਾਸਾ ਨੇ ਸੈਟੇਲਾਈਟ ਤਸਵੀਰਾਂ ਸਾਝੀਆਂ ਕੀਤੀਆਂ ਹਨ। ਨਾਸਾ ਨੇ ਸੈਟੇਲਾਈਟ ਜਰੀਏ ਪਰਾਲੀ ਸਾੜਨ ਦੀਆਂ ਤਸਵੀਰਾਂ ਸਾਝੀਆਂ ਕੀਤੀਆਂ ਹਨ। ਇਹਨਾਂ ਤਸਵੀਰਾਂ ਚ ਸਾਫ ਦੇਖਿਆ ਜਾ ਸਕਦਾ ਹੈ ਕਿ ਭਾਰਤ ਤੇ ਪਾਕਿਸਤਾਨ ਚ ਰੱਜ ਕੇ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ।

paddy Burn

ਇਹਨਾਂ ਤੋਂ ਇਲਾਵਾ ਕਈ ਇਲਾਕਿਆਂ ’ਚ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਪਰਾਲੀ ਦੇ ਧੂੰਏ ਦੇ ਕਾਰਨ ਹੀ ਵਾਤਾਵਰਨ ਖਰਾਬ ਹੋ ਰਿਹਾ ਹੈ ਹਵਾ ਦੁਸ਼ਿਤ ਹੋ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ’ਚ ਮੁਸ਼ਕਿਲਾਂ ਆ ਰਹੀਆਂ ਹਨ। ਕਾਬਿਲੇਗੌਰ ਹੈ ਕਿ ਪਰਾਲੀ ਦੇ ਧੂੰਏ ਦੇ ਕਾਰਨ ਹੀ ਦਿੱਲੀ ‘ਚ ਜਹਿਰਲੇ ਬੱਦਲ ਛਾਏ ਹੋਏ ਹਨ ਨਾਲ ਹੀ ਉੱਥੇ ਹੀ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ।

Leave a Reply

Your email address will not be published. Required fields are marked *