LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਨਪੁਰ 'ਚ ਬੇਕਾਬੂ ਹੋਈ ਇਲੈਕਟ੍ਰਿਕ ਬੱਸ ਨੇ 17 ਵਾਹਨਾਂ ਨੂੰ ਮਾਰੀ ਟੱਕਰ, ਕਈ ਜ਼ਖਮੀ, 6 ਦੀ ਮੌਤ

39

ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ (Kanpur) ਸ਼ਹਿਰ 'ਚ ਐਤਵਾਰ ਦੇਰ ਰਾਤ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਾਬੂਪੁਰਵਾ ਥਾਣਾ ਅਧੀਨ ਪੈਂਦੇ ਟਾਟਮਿਲ ਚੌਰਾਹੇ 'ਤੇ ਇਕ ਬੇਕਾਬੂ ਇਲੈਕਟ੍ਰਿਕ ਬੱਸ (Electric Bus) ਨੇ ਟ੍ਰੈਫਿਕ ਬੂਥ ਨੂੰ ਤੋੜ ਦਿੱਤਾ ਅਤੇ ਕਈ ਰਾਹਗੀਰਾਂ ਅਤੇ ਡਰਾਈਵਰਾਂ ਨੂੰ ਕੁਚਲ ਦਿੱਤਾ। ਹਾਦਸੇ 'ਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਹਾਦਸੇ 'ਚ ਜ਼ਖਮੀ ਹੋਏ ਚਾਰ ਹੋਰ ਲੋਕਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ।

Also Read : ਅੱਜ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ, ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਇੰਨ੍ਹਾਂ ਮੁਦਿਆਂ 'ਤੇ ਘੇਰਨ ਦੀ ਤਿਆਰੀ

ਜਾਣਕਾਰੀ ਮੁਤਾਬਕ ਬੱਸ ਕਿਦਵਈਨਗਰ ਜਾਣ ਲਈ ਘੰਟਾਘਰ ਚੌਰਾਹੇ ਤੋਂ ਰਵਾਨਾ ਹੋਈ ਸੀ। ਅਚਾਨਕ ਬੱਸ ਬੇਕਾਬੂ ਹੋ ਗਈ ਅਤੇ 17 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਮੌਕੇ 'ਤੇ ਰੌਲਾ ਪੈ ਗਿਆ। ਇਸ ਦੇ ਨਾਲ ਹੀ ਬੱਸ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਫਰਾਰ ਡਰਾਈਵਰ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਕਾਨਪੁਰ ਦੇ ਲਾਲਾ ਲਾਜਪਤ ਰਾਏ ਹਸਪਤਾਲ 'ਚ ਦਾਖਲ ਕਰਵਾਇਆ।

Also Read : ਦੇਸ਼ 'ਚ ਦਿਨੋਂ-ਦਿਨ ਵਧ ਰਿਹਾ ਮੌਤ ਦਾ ਅੰਕੜਾ, ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 959 ਲੋਕਾਂ ਦੀ ਹੋਈ ਮੌਤ

ਬੇਕਾਬੂ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ  
ਦੱਸਿਆ ਜਾ ਰਿਹਾ ਹੈ ਕਿ ਹਸਪਤਾਲ 'ਚ ਦਾਖਲ ਕੁਝ ਜ਼ਖਮੀਆਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਇਸ ਹਾਦਸੇ ਵਿੱਚ ਪੈਦਲ ਚੱਲਣ ਵਾਲੇ, ਵਾਹਨ ਸਵਾਰਾਂ ਸਮੇਤ ਆਸ-ਪਾਸ ਦੀਆਂ ਕਈ ਦੁਕਾਨਾਂ ਦੇ ਬਾਹਰ ਮੌਜੂਦ ਲੋਕ ਜ਼ਖ਼ਮੀ ਹੋ ਗਏ। ਫਿਲਹਾਲ ਪੁਲਿਸ ਬੱਸ ਡਰਾਈਵਰ ਦੀ ਭਾਲ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਸ ਮੁਤਾਬਕ ਇਸ ਹਾਦਸੇ 'ਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਜੋ ਜ਼ਖਮੀ ਹੋਏ ਹਨ, ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Also Read : ਕਿਸਾਨਾਂ ਨੇ MSP ਦੀ ਮੰਗ ਨੂੰ ਲੈਕੇ ਫਿਰ ਪਾਏ ਦਿੱਲੀ ਵੱਲ ਚਾਲੇ, ਪੁਲਿਸ ਨੇ ਰੋਕਿਆ ਕਾਫਲਾ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਕਾਨਪੁਰ ਬੱਸ ਹਾਦਸੇ ਵਿੱਚ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਤੋਂ ਉਹ ਬਹੁਤ ਦੁਖੀ ਹਨ। ਇਸ ਘਟਨਾ ਵਿੱਚ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

Also Read : ਬਿਕਰਮ ਮਜੀਠੀਆ ਨੇ ਸਿੱਧੂ 'ਤੇ ਕਸੇ ਤੰਜ,ਕਿਹਾ- 'ਜੋ ਪਰਿਵਾਰ ਦਾ ਨਹੀਂ ਹੋਇਆ ਉਹ ਲੋਕਾਂ ਦਾ ਕੀ ਬਣੂੰ'

ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਪ੍ਰਗਟ ਕੀਤਾ ਦੁੱਖ  

ਹਾਦਸੇ ਦੀ ਸੂਚਨਾ ਤੋਂ ਬਾਅਦ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ ਕਿ ਕਾਨਪੁਰ ਤੋਂ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਜ਼ਖਮੀਆਂ ਦੇ ਜਲਦੀ ਠੀਕ ਹੋਣ।

In The Market