LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੰਤਰੀ ਦੇ PA ਦੇ ਨੌਕਰ ਘਰੋਂ ਫੜੇ ਗਏ 20 ਕਰੋੜ, ਨੋਟ ਗਿਣਨ ਲਈ ਮੰਗਵਾਉਣੀਆਂ ਪਈਆਂ ਕਈ ਮਸ਼ੀਨਾਂ

cash new

ED Raid : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਕ ਮੰਤਰੀ ਦੇ ਨਿੱਜੀ ਸਕੱਤਰ ਦੇ ਸਹਾਇਕ ਘਰ ਛਾਪਾ ਮਾਰ ਕੇ 20 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਈਡੀ ਨੇ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਸਹਾਇਕ ਦੇ ਘਰ ਛਾਪਾ ਮਾਰਿਆ। ਜਾਂਚ ਏਜੰਸੀ ਈਡੀ ਨੇ ਮੌਕੇ ਉਤੇ ਨੋਟ ਗਿਣਨ ਲਈ ਕਈ ਮਸ਼ੀਨਾਂ ਵੀ ਮੰਗਵਾਈਆਂ ਹਨ। ਹਾਲੇ ਬਰਾਮਦ ਨਕਦੀ ਦੀ ਗਿਣਤੀ ਜਾਰੀ ਹੈ। ਈਡੀ ਰਾਂਚੀ ‘ਚ ਕਈ ਥਾਵਾਂ ਉਤੇ ਛਾਪੇਮਾਰੀ ਕਰ ਰਿਹਾ ਹੈ। ਵਰਿੰਦਰ ਰਾਮ ਮਾਮਲੇ ਵਿਚ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਪੀਐੱਸ ਸੰਜੀਵ ਲਾਲ ਦੇ ਘਰੇਲੂ ਨੌਕਰ ਤੋਂ ਭਾਰੀ ਮਾਤਰਾ ‘ਚ ਨਕਦੀ ਬਰਾਮਦ ਹੋਈ ਹੈ।
ਈਡੀ ਨੇ ਫਰਵਰੀ 2023 ਵਿੱਚ ਝਾਰਖੰਡ ਦੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਇੰਜੀਨੀਅਰ ਵਰਿੰਦਰ ਕੇ. ਰਾਮ ਨੂੰ ਕੁਝ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਕੇਸ ਵਿੱਚ ਕੇਸ ਦਰਜ ਕੀਤਾ ਸੀ। ਰਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦਾ ਮੰਨਣਾ ਹੈ ਕਿ ਇਹ ਪੈਸਾ ਕਾਲੇ ਧਨ ਦਾ ਹਿੱਸਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਵਿੱਚ ਚੋਣ ਪ੍ਰਚਾਰ ਦੌਰਾਨ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਇਆ ਸੀ ਅਤੇ ਇਹ ਕਾਰਵਾਈ ਉਨ੍ਹਾਂ ਦੀ ਰੈਲੀ ਤੋਂ ਕੁਝ ਦਿਨ ਬਾਅਦ ਹੋਈ ਹੈ, ਜਿਸ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਮਿਲੀ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਵੀ ਝਾਰਖੰਡ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਸੀ। ਇਨਕਮ ਟੈਕਸ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਕਾਰੋਬਾਰੀ ਧੀਰਜ ਸਾਹੂ ਦੇ ਟਿਕਾਣਿਆਂ ਤੋਂ 350 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਸੀ। ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਬਰਾਮਦ ਹੋਈ ਨਕਦੀ ਮੇਰੀ ਸ਼ਰਾਬ ਕੰਪਨੀਆਂ ਦੀ ਹੈ। ਸ਼ਰਾਬ ਦਾ ਵਪਾਰ ਸਿਰਫ਼ ਨਕਦੀ ਵਿੱਚ ਹੁੰਦਾ ਹੈ ਅਤੇ ਇਸ ਦਾ ਕਾਂਗਰਸ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

In The Market