LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਟੜਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 3.6 ਤੀਬਰਤਾ

19 jammu

ਜੰਮੂ- ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਕਟੜਾ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ। ਤੁਹਾਨੂੰ ਦੱਸ ਦੇਈਏ ਕਿ ਇਹ ਭੂਚਾਲ ਵੀਰਵਾਰ ਸਵੇਰੇ 5.08 ਵਜੇ ਮਹਿਸੂਸ ਕੀਤਾ ਗਿਆ। 

ਪੜੋ ਹੋਰ ਖਬਰਾਂ: ਬਰਨਾਲਾ 'ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਸੂਏ ਮਾਰ-ਮਾਰ ਕੀਤਾ ਪਤਨੀ ਦਾ ਕਤਲ

 

ਫਿਲਹਾਲ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਭੂਚਾਲ ਕਾਰਨ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਪ੍ਰਾਪਤ ਨਹੀਂ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਅਗਸਤ ਮਹੀਨੇ ਵਿਚ ਜੰਮੂ-ਕਸ਼ਮੀਰ ਵਿਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਪੜੋ ਹੋਰ ਖਬਰਾਂ: ਲੁਧਿਆਣਾ ਦੇ ਫੀਲਡ ਗੰਜ ਇਲਾਕੇ 'ਚ ਪਲਾਸਟਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ

 

4 ਅਗਸਤ ਨੂੰ ਵੀ ਰਾਜ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਲੋਕਾਂ ਨੇ ਸਵੇਰੇ ਚਾਰ ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਉਸ ਦਿਨ ਆਏ ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਸੀ। ਬਾਅਦ ਵਿਚ ਜਾਣਕਾਰੀ ਦਿੰਦਿਆਂ, ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਜ਼ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ। ਹਾਲਾਂਕਿ ਭੂਚਾਲ ਦੇ ਤੇਜ਼ ਝਟਕਿਆਂ ਦੇ ਬਾਵਜੂਦ ਉਸ ਦਿਨ ਵੀ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਮਿਲੀ।

ਪੜੋ ਹੋਰ ਖਬਰਾਂ: ਮੋਗਾ 'ਚ ਬਿਜਲੀ ਘਰ ਦੇ ਸਾਹਮਣੇ ਮੁਲਾਜ਼ਮ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

In The Market