ਲਾਕਡਾਊਨ ਦੀ ਉਲੰਘਣਾ ਕਰਨ ‘ਤੇ 3 ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ

ਨਵੀਂ ਦਿੱਲੀ (ਇੰਟ.)- ਦਿੱਲੀ ਪੁਲਿਸ ਨੇ ਕਥਿਤ ਲੌਕਡਾਊਨ ਦੀ ਉਲੰਘਣਾ ਦੇ ਦੋਸ਼ ਵਿੱਚ ਤਿੰਨ ਕਿਸਾਨਾਂ ਨੂੰ ਕੇਂਦਰੀ ਦਿੱਲੀ ਵਿਚੋਂ ਗ੍ਰਿਫਤਾਰ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ…

ਨਵੀਂ ਦਿੱਲੀ (ਇੰਟ.)- ਦਿੱਲੀ ਪੁਲਿਸ ਨੇ ਕਥਿਤ ਲੌਕਡਾਊਨ ਦੀ ਉਲੰਘਣਾ ਦੇ ਦੋਸ਼ ਵਿੱਚ ਤਿੰਨ ਕਿਸਾਨਾਂ ਨੂੰ ਕੇਂਦਰੀ ਦਿੱਲੀ ਵਿਚੋਂ ਗ੍ਰਿਫਤਾਰ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਦੇ ਵਸਨੀਕ ਹਨ ਤੇ ਇਨ੍ਹਾਂ ਕੋਲ ਲੌਕਡਾਊਨ ਦੌਰਾਨ ਇਧਰ-ਉਧਰ ਆਉਣ-ਜਾਣ ਲਈ ਲੋੜੀਂਦਾ ਪਾਸ ਨਹੀਂ ਸੀ। ਅਧਿਕਾਰੀ ਨੇ ਕਿਹਾ ਕਿ ਕਿਸਾਨਾਂ ਮੁਤਾਬਕ ਉਹ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਆਏ ਸਨ ਤੇ ਉਥੇ ਦੋ ਦਿਨ ਤੋਂ ਰਹਿ ਰਹੇ ਸਨ।

ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਨੇ ਬੱਚੇ ਤੇ ਪਤਨੀ ਕੁੱਟਕੇ ਕੱਢੇ ਘਰੋਂ ਬਾਹਰ

ਕਿਸਾਨਾਂ ਨੇ ਦਾਅਵਾ ਕੀਤਾ ਕਿ ਉਹ ਸਿੰਘੂ ਬਾਰਡਰ ਜਾ ਰਹੇ ਸਨ ਤੇ ਉਨ੍ਹਾਂ ਦਾ ਕੇਂਦਰੀ ਦਿੱਲੀ ਵਿਚ ਧਰਨਾ ਪ੍ਰਦਰਸ਼ਨ ਦਾ ਕੋਈ ਇਰਾਦਾ ਨਹੀਂ ਸੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਸੋਮਵਾਰ ਨੂੰ ਮੱਧ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕੋਲ ਲਾਕਡਾਊਨ ਵਿਚ ਆਉਣ-ਜਾਣ ਲਈ ਜ਼ਰੂਰੀ ਕਰਫਿਊ ਪਾਸ ਨਹੀਂ ਸੀ। ਤਿੰਨੋ ਕਿਸਾਨ ਪੰਜਾਬ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ- ਪੀ.ਐੱਮ. ਮੋਦੀ ਨੂੰ ਛੋਟੀ ਜਿਹੀ ਬੱਚੀ ਨੇ ਕੀਤੀ ਸ਼ਿਕਾਇਤ, ਵੀਡੀਓ ਵਾਇਰਲ
ਉਨ੍ਹਾਂ ਮੁਤਾਬਕ ਕਿਸਾਨਾਂ ਨੇ ਪੁਲਸ ਨੂੰ ਦੱਸਿਆ ਕਿ ਉਹ ਮੱਧ ਦਿੱਲੀ ਵਿਚ ਸਥਿਤ ਬੰਗਲਾ ਸਾਹਿਬ ਗੁਰਦੁਆਰਾ ਵਿਚ ਮੱਥਾ ਟੇਕਣ ਆਏ ਸਨ ਅਤੇ ਪਿਛਲੇ ਦੋ ਦਿਨ ਤੋਂ ਉਥੇ ਰੁਕੇ ਹੋਏ ਸਨ। ਅਧਿਕਾਰੀ ਮੁਤਾਬਕ ਕਿਸਾਨਾਂ ਨੇ ਕਿਹਾ ਕਿ ਉਹ ਸਿੰਘੂ ਬਾਰਡਰ ਵੱਲ ਜਾ ਰਹੇ ਸਨ ਪਰ ਉਨ੍ਹਾਂ ਦਾ ਮਕਸਦ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਚ ਪ੍ਰਦਰਸ਼ਨ ਕਰਨਾ ਨਹੀਂ ਸੀ। ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ, ਜਿਨ੍ਹਾਂ ਨੂੰ ਹੁਣ ਤੱਕ 6 ਮਹੀਨੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ।

Leave a Reply

Your email address will not be published. Required fields are marked *