ਕਰਨਾਲ– ਹਰਿਆਣਾ ਪੁਲਿਸ ਹੱਥ ਅੱਜ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ’ਚੋਂ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ’ਚ ਅਸਲਾ ਵੀ ਬਰਾਮਦ ਹੋਇਆ ਹੈ। ਪੁਲਿਸ ਮੁਤਾਬਕ ਅੱਤਵਾਦੀ ਦੇ ਕਬਜ਼ੇ ’ਚੋਂ ਵੱਡੀ ਮਾਤਰਾ ’ਚ ਗੋਲੀਆਂ ਅਤੇ ਬਾਰੂਦ ਕੰਟੇਨਰ ਬਰਾਮਦ ਹੋਇਆ ਹੈ।
Also Read: ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਲੁਧਿਆਣਾ ਪਹੁੰਚੇ CM ਮਾਨ (ਵੀਡੀਓ)
ਪੁਲਿਸ ਮੁਤਾਬਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਅੱਤਵਾਦੀ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਸਨ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਦੀਆਂ ਕਈ ਟੀਮਾਂ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ।
Also Read: ਸੜਕ ‘ਤੇ ਜਦੋਂ ਅਨੁਪਮ ਖੇਰ ਨੂੰ ਪਰਿਵਾਰ ਨੇ ਕਿਹਾ ‘ਈਦ ਮੁਬਾਰਕਬਾਦ’, ਵੀਡੀਓ ਵਾਇਰਲ
ਜਾਣਕਾਰੀ ਮੁਤਾਬਕ ਅੱਤਵਾਦੀਆਂ ਕੋਲੋਂ ਗੋਲਾ-ਬਾਰੂਦ, ਗੋਲੀਆਂ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਵੀਰਵਾਰ ਸਵੇਰੇ ਬਸਤਾੜਾ ਟੋਲ ਪਲਾਜ਼ਾ ਤੋਂ ਚਾਰੋਂ ਅੱਤਵਾਦੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਸਾਰੇ ਇਨੋਵਾ ਕਾਰ ’ਚ ਸਵਾਰ ਹੋ ਕੇ ਜਾ ਰਹੇ ਸਨ। ਪੁਲਿਸ ਮੁਤਾਬਕ ਜਾਂਚ ’ਚ ਪਤਾ ਲੱਗਾ ਹੈ ਕਿ ਇਹ ਸਾਰੇ ਪੰਜਾਬ ਤੋਂ ਦਿੱਲੀ ਵੱਲ ਜਾ ਰਹੇ ਸਨ ਅਤੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ।



