ਜੰਮੂ- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਵੀਰਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਇਕ ਮਿੰਨੀ ਬੱਸ ਦੇ ਖੱਡ ’ਚ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
Also Read: ਪਿਤਾ ਨੇ ਬੇਟੇ ਦਾ ਰੱਖਿਆ ਅਜਿਹਾ ਅਨੋਖਾ ਨਾਂ, ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨ
ਪੁਲਸ ਸੂਤਰਾਂ ਨੇ ਕਿਹਾ ਕਿ ਮਿੰਨੀ ਬੱਸ ਥਾਤਰੀ ਤੋਂ ਡੋਡਾ ਵੱਲ ਜਾ ਰਹੀ ਸੀ, ਉਦੋਂ ਸੁਈ ਗੋਵਾਰੀ ਕੋਲ ਚਿਨਾਬ ਕੋਲ ਖੱਡ ’ਚ ਡਿੱਗ ਗਈ। ਇਸ ਹਾਦਸੇ ’ਚ 8 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਦੀ ਮੌਤ ਹਸਪਤਾਲ ਲਿਜਾਂਦੇ ਸਮੇਂ ਹੋਈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ’ਚ ਵਾਪਰੇ ਇਸ ਹਾਦਸੇ ’ਚ ਹੋਈਆਂ ਮੌਤਾਂ ’ਤੇ ਸੋਗ ਜ਼ਾਹਰ ਕੀਤਾ। ਉਨ੍ਹਾਂ ਕਿਹਾ,‘‘ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀ.ਐੱਮ.ਐੱਨ.ਆਰ.ਐੱਫ.) ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ। ਉੱਥੇ ਹੀ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।’’
Also Read: ਡਿਪਟੀ CM ਰੰਧਾਵਾ ਵਲੋਂ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ, 3 ਮੁਲਾਜ਼ਮ ਮੁਅੱਤਲ
ਪੁਲਸ, ਸਥਾਨਕ ਲੋਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਸੀ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਟਵੀਟ ਕੀਤਾ,‘‘ਥਾਤਰੀ, ਡੋਡਾ ਕੋਲ ਦੁਖ਼ਦ ਸੜਕ ਹਾਦਸੇ ਬਾਰੇ ਪਤਾ ਲੱਗਾ। ਹੁਣੇ ਡੀ.ਸੀ. ਡੋਡਾ ਵਿਕਾਸ ਸ਼ਰਮਾ ਨਾਲ ਗੱਲ ਕੀਤੀ। ਜ਼ਖਮੀਆਂ ਨੂੰ ਜੀ.ਐੱਮ.ਸੀ ਡੋਡਾ ’ਚ ਰੈਫ਼ਰ ਕੀਤਾ ਜਾ ਰਿਹਾ ਹੈ। ਅੱਗੇ ਜੀ ਵੀ ਮਦਦ ਦੀ ਲੋੜ ਹੋਵੇਗੀ, ਪ੍ਰਦਾਨ ਕੀਤੀ ਜਾਵੇਗੀ। ਇਸ ਵਿਚ, ਆਪਣੀ ਜਾਨ ਗੁਆਉਣ ਵਾਲੇ 8 ਵਿਅਕਤੀਆਂ ਦੇ ਸੋਗ ਪੀੜਤ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ।’’
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Alovera juice benefits: एलोवेरा जूस पीने से दूर होती हैं ये समस्याएं, जानें अन्य फायदे
Kerala News: फोन पर पत्नी को दिया तलाक; आरोपी पति गिरफ्तार
Raipur factory fire news: रायपुर में केमिकल प्लांट में लगी भीषण आग, 2 मजदूर झुलसे