ਗਨੌਰ ‘ਚ ਵਾਪਰਿਆ ਵੱਡਾ ਹਾਦਸਾ,ਡਿੱਗੀ ਛੱਤ,25 ਵਿਦਿਆਰਥੀਆਂ ਸਮੇਤ 3 ਮਜ਼ਦੂਰ ਜ਼ਖਮੀ

ਸੋਨੀਪਤ : ਹਰਿਆਣਾ ਦੇ ਸੋਨੀਪਤ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੋਂ ਦੇ ਗਨੌਰ ‘ਚ ਸਥਿਤ ਜੀਵਨਾਨੰਦ ਪਬਲਿਕ ਸਕੂਲ ਵਿੱਚ ਇੱਕ ਕਮਰੇ ਦੀ ਛੱਤ ਡਿੱਗਣ…

ਸੋਨੀਪਤ : ਹਰਿਆਣਾ ਦੇ ਸੋਨੀਪਤ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੋਂ ਦੇ ਗਨੌਰ ‘ਚ ਸਥਿਤ ਜੀਵਨਾਨੰਦ ਪਬਲਿਕ ਸਕੂਲ ਵਿੱਚ ਇੱਕ ਕਮਰੇ ਦੀ ਛੱਤ ਡਿੱਗਣ ਨਾਲ ਲਗਭਗ 25 ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਤਿੰਨ ਮਜ਼ਦੂਰ ਵੀ ਗੰਭੀਰ ਜ਼ਖਮੀ ਹੋਏ ਹਨ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Also Read : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਨੂੰ ਭੇਜਿਆ ਗਿਆ ਜੇਲ੍ਹ  

ਜਾਣਕਾਰੀ ਅਨੁਸਾਰ ਵੀਰਵਾਰ ਨੂੰ ਸਕੂਲ ਵਿੱਚ ਤੀਜੀ ਕਲਾਸ ਦੇ ਕਮਰੇ ਦੀ ਕੱਚੀ ਛੱਤ ਉੱਤੇ ਮਿੱਟੀ ਪਾਈ ਜਾ ਰਹੀ ਸੀ। ਇਸ ਦੌਰਾਨ ਅਚਾਨਕ ਛੱਤ ਡਿੱਗ ਡਿੱਗ ਗਈ। ਜਿਸ ਕਾਰਨ ਕਮਰੇ ਵਿੱਚ ਪੜ੍ਹ ਰਹੇ 25 ਬੱਚੇ ਅਤੇ ਛੱਤ ‘ਤੇ ਕੰਮ ਕਰ ਰਹੇ ਤਿੰਨ ਮਜ਼ਦੂਰ ਜ਼ਖਮੀ ਹੋ ਗਏ।

 

Leave a Reply

Your email address will not be published. Required fields are marked *