Weather Update Today: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਬਾਰਿਸ਼ ਦਾ ਮੌਸਮ ਹੋ ਰਿਹਾ ਸੀ ਪਰ ਮੀਂਹ ਪੈ ਨਹੀਂ ਰਿਹਾ ਸੀ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅਜਿਹੇ 'ਚ ਅੱਜ ਸ਼ੁੱਕਰਵਾਰ ਸਵੇਰੇ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਮੀਂਹ ਪੈਣ ਨਾਲ ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ।
ਵੀਰਵਾਰ ਸਵੇਰੇ ਵੀ ਕਈ ਇਲਾਕਿਆਂ 'ਚ ਮੀਂਹ ਪਿਆ ਪਰ ਕੁਝ ਪਲਾਂ ਲਈ ਹੀ ਪਏ ਮੀਂਹ ਕਾਰਨ ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਕਈ ਲੋਕ ਮੀਂਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਸਨ, ਜੋ ਸ਼ੁੱਕਰਵਾਰ ਨੂੰ ਖਤਮ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਜਿਹਾ ਸੁਹਾਵਣਾ ਮੌਸਮ ਅਗਲੇ ਹਫ਼ਤੇ ਦੇ ਅੱਧ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਾਪਮਾਨ ਵਿੱਚ ਕੁਝ ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ।
ਜ਼ਿਕਰਯੋਗ ਹੈ ਕਿ ਵੀਰਵਾਰ ਦੀ ਸਵੇਰ ਨੂੰ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਮੱਧ ਪ੍ਰਦੇਸ਼ ਸਮੇਤ 16 ਹੋਰ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ 27 ਜੂਨ ਤੱਕ ਜਾਰੀ ਰਹਿ ਸਕਦਾ ਹੈ ਅਤੇ ਤਾਪਮਾਨ ਵਿੱਚ 4 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਰਿਪੋਰਟਾਂ ਦੀ ਮੰਨੀਏ ਤਾਂ ਅੱਜ ਪੰਜਾਬ ਦੇ ਕੁਝ ਇਲਾਕਿਆਂ 'ਚ ਸਿਰਫ ਬੂੰਦਾ-ਬਾਂਦੀ ਜਾਂ ਹਲਕੀ ਬਾਰਿਸ਼ ਹੀ ਹੋ ਸਕਦੀ ਹੈ ਅਤੇ ਇਸ ਤੋਂ ਇਲਾਵਾ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸ਼ਨੀਵਾਰ ਸਵੇਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर