LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਦਾਕਾਰਾ ਤਮੰਨਾ ਭਾਟੀਆ ਮੁਸ਼ਕਲਾਂ ਵਿਚ ਘਿਰੀ, ਮਹਾਰਾਸ਼ਟਰ ਸਾਈਬਰ ਬ੍ਰਾਂਚ ਨੇ ਭੇਜਿਆ ਸੰਮਨ, 29 ਨੂੰ ਪੇਸ਼ੀ

actress bhatia new

ਨਵੀਂ ਦਿੱਲੀ : ਬਾਲੀਵੁੱਡ ਤੇ ਸਾਊਥ ਅਭਿਨੇਤਰੀ ਤਮੰਨਾ ਭਾਟੀਆ ਮੁਸ਼ਕਲਾਂ ਵਿਚ ਘਿਰਦੀ ਨਜ਼ਰ ਆ ਰਹੀ ਹੈ। 'ਬਾਹੂਬਲੀ' ਫੇਮ ਅਦਾਕਾਰਾ ਨੂੰ ਮਹਾਰਾਸ਼ਟਰ ਸਾਈਬਰ ਬ੍ਰਾਂਚ ਨੇ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਮਹਾਰਾਸ਼ਟਰ ਸਾਈਬਰ ਬ੍ਰਾਂਚ ਨੇ ਅਭਿਨੇਤਰੀ ਨੂੰ ਸੰਮਨ ਭੇਜ ਕੇ 29 ਅਪ੍ਰੈਲ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। 29 ਅਪ੍ਰੈਲ ਨੂੰ ਪੁੱਛਗਿੱਛ ਲਈ ਸਾਈਬਰ ਬ੍ਰਾਂਚ 'ਚ ਪੇਸ਼ ਹੋਣਾ ਪਵੇਗਾ, ਜਿੱਥੇ ਅਦਾਕਾਰਾ ਨੂੰ ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਮਹਾਰਾਸ਼ਟਰ ਸਾਈਬਰ ਨੇ ਗੈਰ-ਕਾਨੂੰਨੀ IPL ਮੈਚ ਸਟ੍ਰੀਮਿੰਗ ਮਾਮਲੇ 'ਚ ਇਹ ਕਾਰਵਾਈ ਕੀਤੀ ਹੈ ਫੇਅਰਪਲੇ ਐਪ 'ਤੇ IPL 2023 ਦੀ ਗੈਰ-ਕਾਨੂੰਨੀ ਸਟ੍ਰੀਮਿੰਗ ਦੇ ਸਬੰਧ 'ਚ ਪਿਛਲੇ ਸਾਲ Viacom18 ਨੇ ਕੀਤੀ ਸੀ ਸ਼ਿਕਾਇਤ 
ਟਾਈਮਜ਼ ਆਫ਼ ਇੰਡੀਆ ਦੀ ਇੱਕ ਰਿਪੋਰਟ ਅਨੁਸਾਰ, ਸਤੰਬਰ 2023 'ਚ ਇੱਕ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਜਦੋਂ Viacom18 ਨੇ ਸ਼ਿਕਾਇਤ ਕੀਤੀ ਸੀ ਕਿ ਉਹ IPL ਮੈਚਾਂ ਨੂੰ ਸਟ੍ਰੀਮ ਕਰਨ ਲਈ ਬੌਧਿਕ ਸੰਪਤੀ ਅਧਿਕਾਰ (IPR) ਦੇ ਮਾਲਕ ਹਨ। ਇਸ ਦੇ ਬਾਵਜੂਦ ਸੱਟੇਬਾਜ਼ੀ ਐਪ ਫੇਅਰ ਪਲੇ ਪਲੇਟਫਾਰਮ ਆਪਣੇ ਪਲੇਟਫਾਰਮ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਮੈਚਾਂ ਦੀ ਸਟ੍ਰੀਮਿੰਗ ਕਰ ਰਹੀ ਸੀ। Viacom18 ਨੂੰ ਇਸ ਕਾਰਨ 100 ਕਰੋੜ ਰੁਪਏ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। ਐੱਫ. ਆਈ. ਆਰ. ਤੋਂ ਬਾਅਦ ਬਾਦਸ਼ਾਹ, ਸੰਜੇ ਦੱਤ, ਜੈਕਲੀਨ ਫਰਨਾਂਡੀਜ਼ ਅਤੇ ਤਮੰਨਾ ਸਮੇਤ ਕਈ ਸਿਤਾਰਿਆਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦਸੰਬਰ 2023 'ਚ ਸੱਟੇਬਾਜ਼ੀ ਐਪ ਦੇ ਇੱਕ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

In The Market