LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਮਹਿੰਗੀ ਹੋਈ CNG, ਦਿੱਲੀ ਸਮੇਤ ਇੰਨ੍ਹਾਂ ਸੂਬਿਆਂ 'ਚ ਅੱਜ ਤੋਂ ਵਧੇ ਰੇਟ

4 dec 1

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਸਮੇਤ ਕਈ ਰਾਜਾਂ ਵਿੱਚ ਸੀਐਨਜੀ (CNG) ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। CNG ਦੀਆਂ ਨਵੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਐਨਸੀਆਰ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਵਿੱਚ ਵੀ CNG ਦੀਆਂ ਕੀਮਤਾਂ ਵਿੱਚ ਸੋਧ ਕੀਤੀ ਗਈ ਹੈ।

Also Read : ਕਿਸਾਨਾਂ ਲਈ ਖੁਸ਼ਖਬਰੀ, ਇਸ ਸਕੀਮ ਰਾਹੀਂ ਮਿਲੇਗਾ 42000 ਰੁਪਏ ਦਾ ਫਾਇਦਾ

14 ਨਵੰਬਰ ਨੂੰ ਵੀ ਕੀਮਤਾਂ ਵਿੱਚ ਵਾਧਾ ਹੋਇਆ ਸੀ।
ਸਰਕਾਰੀ ਮਾਲਕੀ ਵਾਲੀ ਇੰਦਰਪ੍ਰਸਥ ਗੈਸ ਲਿਮਟਿਡ (IGL) ਮੁਤਾਬਕ ਰਾਜਧਾਨੀ 'ਚ CNG ਦੀ ਕੀਮਤ 1 ਰੁਪਏ ਪ੍ਰਤੀ ਕਿਲੋ ਤੱਕ ਵਧ ਗਈ ਹੈ। ਪੈਟਰੋਲ ਅਤੇ ਡੀਜ਼ਲ 'ਤੇ ਮਹਿੰਗਾਈ ਦੀ ਮਾਰ ਤੋਂ ਬਾਅਦ ਹੁਣ ਸੀਐਨਜੀ ਦੀਆਂ ਕੀਮਤਾਂ ਵੀ ਵਧ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਨਵੰਬਰ ਨੂੰ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।

Also Read : ਹਰਭਜਨ ਸਿੰਘ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ 

ਜਾਣੋ ਕੀ ਹੋਣਗੀਆਂ ਨਵੀਆਂ ਦਰਾਂ?

ਸ਼ਨੀਵਾਰ ਤੋਂ ਦਿੱਲੀ 'ਚ CNG 53.04 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਉਪਲੱਬਧ ਹੋਵੇਗੀ।
ਗੁਰੂਗ੍ਰਾਮ 'ਚ CNG ਦੀ ਕੀਮਤ 60.4 ਰੁਪਏ ਪ੍ਰਤੀ ਕਿਲੋ ਹੋ ਗਈ ਹੈ।
ਹਰਿਆਣਾ ਦੇ ਰੇਵਾੜੀ ਵਿੱਚ CNG ਦੇ ਨਵੇਂ ਰੇਟ 61.10 ਰੁਪਏ ਪ੍ਰਤੀ ਕਿਲੋਗ੍ਰਾਮ ਹਨ।
ਕਰਨਾਲ ਅਤੇ ਕੈਥਲ ਵਿੱਚ CNG ਦੀ ਸੋਧੀ ਕੀਮਤ 59.30 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਰਾਜਸਥਾਨ ਦੇ ਅਜਮੇਰ, ਪਾਲੀ ਅਤੇ ਰਾਜਸਮੰਦ ਵਿੱਚ CNG ਦੀਆਂ ਸੋਧੀਆਂ ਕੀਮਤਾਂ 67.31 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ।

14 ਨਵੰਬਰ ਨੂੰ ਸੀਐਨਜੀ 2.28 ਰੁਪਏ ਮਹਿੰਗਾ ਹੋ ਗਿਆ ਸੀ
ਤੁਹਾਨੂੰ ਦੱਸ ਦੇਈਏ ਕਿ 14 ਨਵੰਬਰ ਨੂੰ ਦਿੱਲੀ ਵਿੱਚ ਸੀਐਨਜੀ (CNG) ਦੀ ਕੀਮਤ ਵਿੱਚ 2.28 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ 2.56 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ।

Also Read : ਵੀਡੀਓ ਕਾਲ ਕਰਨ ਵਾਲੇ ਹੋ ਜਾਣ ਸਾਵਧਾਨ, ਇਸ ਤਰ੍ਹਾਂ ਲੋਕਾਂ ਨੂੰ ਕੀਤਾ ਜਾ ਰਿਹੈ ਬਲੈਕਮੇਲ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਵਾਧਾ ਨਹੀਂ ਹੋਇਆ
ਇਸ ਤੋਂ ਇਲਾਵਾ ਜੇਕਰ ਪੈਟਰੋਲ ਅਤੇ ਡੀਜ਼ਲ (Petrol & Diesel) ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਸਰਕਾਰੀ ਤੇਲ ਕੰਪਨੀ ਨੇ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ।

In The Market