LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੀਟਿੰਗ ਤੋਂ ਬਾਅਦ ਬੋਲੇ ਕੈਪਟਨ, ਸੋਨੀਆ ਗਾਂਧੀ ਦਾ ਹਰ ਫੈਸਲਾ ਮਨਜ਼ੂਰ

captain sonia

ਨਵੀਂ ਦਿੱਲੀ (ਇੰਟ.)-ਪੰਜਾਬ ਕਾਂਗਰਸ (Punjab Congress) ਵਿਚ ਜਾਰੀ ਸਿਆਸੀ ਘਮਸਾਨ (Political Crisis)  ਵਿਚਾਲੇ ਅੱਜ ਦਿੱਲੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amrinder Singh) ਨੇ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ (Sonia Gandhi) ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਤਕਰੀਬਨ 2 ਘੰਟੇ ਤੱਕ ਚੱਲੀ। ਮੀਟਿੰਗ (Meeting) ਤੋਂ ਬਾਅਦ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਦਾ ਹਰ ਫੈਸਲਾ ਮਨਜ਼ੂਰ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਭ ਮਿਲ ਕੇ ਚੋਣ (Election) ਲੜਣ ਲਈ ਤਿਆਰ ਹਨ। ਨਵਜੋਤ ਸਿੰਘ ਸਿੱਧੂ (Navjot Singh Sidhu) ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

MPs, ministers call on Capt Amarinder Singh to counter Congress dissidents

Read this- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦਿੱਤੀ ਗਈ ਹੋਰ ਰਾਹਤ, ਜਾਣੋ ਨਵੀਆਂ ਗਾਈਡਲਾਈਨਜ਼

ਅਮਰਿੰਦਰ ਸਿੰਘ ਨੇ ਦਿੱਲੀ ਵਿਚ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਨਾਲ ਮਿਲਣ ਆਇਆ ਸੀ। ਪਾਰਟੀ ਦੇ ਅੰਦਰੂਨੀ ਮਾਮਲਿਆਂ, ਪੰਜਾਬ ਦੇ ਵਿਕਾਸ ਦੇ ਮੁੱਦੇ 'ਤੇ ਚਰਚਾ ਕੀਤੀ। ਜਿੱਥੋਂ ਤੱਕ ਪੰਜਾਬ ਦੀ ਗੱਲ ਹੈ ਤਾਂ ਉਹ ਜੋ ਵੀ ਫੈਸਲਾ ਲੈਣ, ਅਸੀਂ ਉਸ ਦੇ ਲਈ ਤਿਆਰ ਹਾਂ। ਅਸੀਂ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ। ਕੈਪਟਨ ਨੇ ਅੱਗੇ ਕਿਹਾ ਕਿ ਮੈਂ ਸਿੱਧੂ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ, ਮੈਂ ਇਥੇ ਪਾਰਟੀ ਨੂੰ ਮਜ਼ਬੂਤ ਕਰਨ ਆਇਆ ਹਾਂ। ਉਨ੍ਹਾਂ ਨੇ ਪੰਜਾਬ ਕਾਂਗਰਸ ਵਿਚ ਕਿਸੇ ਵੀ ਕਲੇਸ਼ ਦੀ ਗੱਲ ਤੋਂ ਸਾਫ ਇਨਕਾਰ ਕਰ ਦਿੱਤਾ।

In The Market