LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਮਿਤ ਸ਼ਾਹ ਨਾਲ ਮਿਲ ਕੇ ਅਜੈ ਮਿਸ਼ਰਾ ਨੇ ਦਿੱਤੀ ਸਫਾਈ, ਜਾਣੋ ਗ੍ਰਹਿ ਮੰਤਰੀ ਦਾ ਕੀ ਸੀ ਰਿਐਕਸ਼ਨ

6 oct amit shah 1

ਨਵੀਂ ਦਿੱਲੀ : ਲਖੀਮਪੁਰ ਘਟਨਾ ਨੂੰ ਲੈ ਕੇ ਚੱਲ ਰਹੇ ਸਿਆਸੀ ਹੰਗਾਮੇ ਦੇ ਵਿਚਕਾਰ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅੱਜ ਦਿੱਲੀ ਪਹੁੰਚੇ। ਅਜੈ ਮਿਸ਼ਰਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸਾਰੀ ਘਟਨਾ ਬਾਰੇ ਸਪਸ਼ਟੀਕਰਨ ਪੇਸ਼ ਕੀਤਾ। ਦੋਵਾਂ ਵਿਚਕਾਰ ਇਹ ਮੁਲਾਕਾਤ ਲਗਭਗ 20 ਮਿੰਟ ਤੱਕ ਚੱਲੀ. ਅਮਿਤ ਸ਼ਾਹ ਨੇ ਅਜੈ ਮਿਸ਼ਰਾ ਨੂੰ ਜਾਂਚ ਵਿੱਚ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ। ਅਜੇ ਮਿਸ਼ਰਾ ਲਖੀਮਪੁਰ ਘਟਨਾ ਤੋਂ ਬਾਅਦ ਪਹਿਲੀ ਵਾਰ ਦਿੱਲੀ ਆਏ ਹਨ।

Also Read : ਪੰਜਾਬ-ਛੱਤੀਸਗੜ੍ਹ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ 'ਚ ਹੋਈ ਹਿੰਸਾ ਦੌਰਾਨ ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਦੋਸ਼ ਹੈ। ਇਸ ਘਟਨਾ ਦੇ ਬਾਅਦ ਤੋਂ ਵਿਰੋਧੀ ਧਿਰ ਲਗਾਤਾਰ ਭਾਜਪਾ, ਅਜੈ ਮਿਸ਼ਰਾ ਅਤੇ ਯੋਗੀ ਸਰਕਾਰ ਉੱਤੇ ਹਮਲੇ ਕਰ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਅਤੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

 

In The Market