LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Omicron ਦੇ ਖਤਰੇ ਵਿਚਕਾਰ 15 ਦਸੰਬਰ ਤੋਂ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

1 dec 22

ਨਵੀਂ ਦਿੱਲੀ : ਕੋਵਿਡ ਦੇ ਨਵੇਂ ਵੇਰੀਐਂਟ ਓਮੀਕਰੋਨ (Omicron) ਦਾ ਡਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਓਮੀਕਰੋਨ ਦੇ ਕਾਰਨ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਬਹਾਲ ਕਰਨ ਨੂੰ ਲੈ ਕੇ ਲਿਆ ਗਿਆ ਫੈਸਲਾ ਟਾਲਣਾ ਪਿਆ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Mod) ਨੇ ਵੀ ਅਧਿਕਾਰੀਆਂ ਨੂੰ ਇਸ ਫੈਸਲੇ 'ਤੇ ਦੁਬਾਰਾ ਗੌਰ ਕਰਨ ਲਈ ਕਿਹਾ ਸੀ। ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਵੱਲੋਂ ਜਾਰੀ ਨੋਟ ਵਿੱਚ ਕਿਹਾ ਗਿਆ ਹੈ। ਡੀਜੀਸੀਏ ਨੇ ਕਿਹਾ ਕਿ ਉਹ ਇਸ ਬਾਰੇ ਅਜੇ ਵਿਚਾਰ ਕੀਤਾ ਜਾ ਰਿਹਾ ਅਤੇ ਜਲਦੀ ਹੀ ਅੰਤਰਰਾਸ਼ਟਰੀ ਯਾਤਰੀ ਉਡਾਣ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਬਾਰੇ ਫੈਸਲਾ ਲਵੇਗਾ। ਡੀਜੀਸੀਏ ਨੇ ਕਿਹਾ ਕਿ ਉਹ ਕੋਰੋਨਾ ਦੇ ਨਵੇਂ ਰੂਪ ਦੀ ਗੰਭੀਰਤਾ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਨਵੇਂ ਵੇਰੀਐਂਟ ਦੇ ਸਬੰਧ ਵਿੱਚ ਪੂਰੀ ਸਮੀਖਿਆ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਅੰਤਰਰਾਸ਼ਟਰੀ ਉਡਾਣਾਂ 'ਤੇ ਵਿਚਾਰ ਕੀਤਾ ਜਾਵੇਗਾ।

Also Read : ਅਮਰੀਕਾ ਦੇ ਸਕੂਲ 'ਚ ਨੌਜਵਾਨ ਵੱਲੋਂ ਕੀਤੀ ਗਈ ਗੋਲੀਬਾਰੀ, 3 ਦੀ ਮੌਤ, 8 ਜ਼ਖਮੀ

ਮਹੱਤਵਪੂਰਨ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਬੀ 1.1.529 ਜਾਂ ਓਮੀਕਰੋਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਤਰਰਾਸ਼ਟਰੀ ਉਡਾਣਾਂ (International Flights) ਦੀ ਯੋਜਨਾ ਦੀ ਸਮੀਖਿਆ ਕਰਨ। ਪ੍ਰਧਾਨ ਮੰਤਰੀ ਨੇ ਕੋਵਿਡ-19 ਅਤੇ ਟੀਕਾਕਰਨ ਨਾਲ ਸਬੰਧਤ ਸਥਿਤੀ ਦੀ ਸਮੀਖਿਆ ਕਰਨ ਲਈ ਆਯੋਜਿਤ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ ਗੱਲ ਕਹੀ।

Also Read : ਅੰਦੋਲਨ ਵਿਚ ਕਿਸਾਨਾਂ ਦੀ ਮੌਤ 'ਤੇ ਤੋਮਰ ਦਾ ਵਿਵਾਦਤ ਬਿਆਨ, ਕਿਹਾ-'ਸਾਡੇ ਕੋਲ ਨਹੀਂ ਕੋਈ ਡਾਟਾ'

ਇਸ ਦੇ ਨਾਲ, ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਨਿਗਰਾਨੀ ਕਰਨ ਅਤੇ ਜੋਖਮ ਵਾਲੇ ਦੇਸ਼ਾਂ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਅਧਾਰ 'ਤੇ ਕੋਵਿਡ ਟੈਸਟ ਕਰਵਾਉਣ ਦੀ ਗੱਲ ਵੀ ਕੀਤੀ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਕੋਵਿਡ-19 ਦਾ ਵੇਰੀਐਂਟ ਓਮੀਕਰੋਨ (Omicron Variant) ਪਹਿਲੀ ਵਾਰ ਦੱਖਣੀ ਅਫਰੀਕਾ (South Africa) ਵਿੱਚ ਪਾਇਆ ਗਿਆ ਸੀ। ਪੀਐਮ ਮੋਦੀ (PM Modi) ਨੇ ਕਿਹਾ ਸੀ ਕਿ ਉੱਚ ਮਾਮਲਿਆਂ ਦੀ ਰਿਪੋਰਟ ਕਰਨ ਵਾਲੇ ਕਲੱਸਟਰਾਂ ਵਿੱਚ ਤੀਬਰ ਨਿਯੰਤਰਣ ਅਤੇ ਸਰਗਰਮ ਨਿਗਰਾਨੀ ਜਾਰੀ ਰੱਖਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਧ ਤੋਂ ਵੱਧ ਸੁਚੇਤ ਰਹਿਣ ਅਤੇ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਵਰਗੀਆਂ ਸਾਵਧਾਨੀਆਂ ਵਰਤਣ ਦੀ ਲੋੜ ਵੀ ਦੱਸੀ।

In The Market