ਕਿਸਾਨਾਂ ਦੇ 11 ਮੈਂਬਰੀ ਵਫਦ ਨੇ ਕਰਨਾਲ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਕਰਨਾਲ (ਇੰਟ.)-ਕਿਸਾਨ ਮਹਾਪੰਚਾਇਤ ਦੇ 11 ਮੈਂਬਰੀ ਵਫਦ ਨੇ ਅੱਜ ਇੱਥੇ ਕਰਨਾਲ ਦੇ ਡਿਪਟੀ ਕਮਿਸ਼ਨਰ ਨੂੰ ਸਕੱਤਰੇਤ ਵਿਖੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਸੌਂਪਿਆ। ਇਸ ਵਿੱਚ…

ਕਰਨਾਲ (ਇੰਟ.)-ਕਿਸਾਨ ਮਹਾਪੰਚਾਇਤ ਦੇ 11 ਮੈਂਬਰੀ ਵਫਦ ਨੇ ਅੱਜ ਇੱਥੇ ਕਰਨਾਲ ਦੇ ਡਿਪਟੀ ਕਮਿਸ਼ਨਰ ਨੂੰ ਸਕੱਤਰੇਤ ਵਿਖੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਸੌਂਪਿਆ। ਇਸ ਵਿੱਚ ਕਿਸਾਨਾਂ ਨੇ ਉਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਜਿਸ ਨੇ 28 ਅਗਸਤ ਨੂੰ ਕਿਸਾਨਾਂ ਖ਼ਿਲਾਫ਼ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ, ਲਾਠੀਚਾਰਜ ਕਾਰਨ ਮਾਰੇ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਤੇ ਹੋਰ ਜ਼ਖ਼ਮੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਸਰਕਾਰ ਨੇ ਕਿਸਾਨਾਂ ਦੇ ਇਕੱਠ ਤੇ ਰੋਹ ਵੇਖਦਿਆਂ ਕਿਸਾਨਾਂ ਨੂੰ ਮੁੜ ਗੱਲਬਾਤ ਲਈ ਬੁਲਾ ਲਿਆ ਹੈ। ਸਰਕਾਰ ਵੱਲੋਂ ਸੋਮਵਾਰ ਨੂੰ ਵੀ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਸੀ ਪਰ ਦੋਵਾਂ ਧਿਰਾਂ ਵਿਚਾਲੇ ਕੋਈ ਸਹਿਮਤੀ ਨਹੀਂ ਬਣੀ ਸੀ।
ਇਸ ਲਈ ਕਰਨਾਲ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਲਈ ਅੱਜ ਕਿਸਾਨ ਮਹਾਪੰਚਾਇਤ ਹੋ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨਾਂ ਦੇ ਇਕੱਠ ਨੂੰ ਵੇਖਦਿਆਂ ਸੁਰੱਖਿਆ ਬੰਦੋਬਸਤ ਮਜ਼ਬੂਤ ਕੀਤੇ ਗਏ ਹਨ। ਕਰਨਾਲ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵਫ਼ਦ ਨੂੰ ਬੁਲਾਇਆ ਗਿਆ।
ਇਸ ਤੋਂ ਬਾਅਦ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ, ਜੋਗਿੰਦਰ ਸਿੰਘ ਉਗਰਾਹਾਂ, ਦਲਜੀਤ ਸਿੰਘ ਡੱਲੇਵਾਲ, ਵਿਕਾਸ ਸਿਸਰ ਸਣੇ 11 ਆਗੂਆਂ ਦਾ ਵਫਦ ਪ੍ਰਸ਼ਾਸਨ ਨਾਲ ਗੱਲਬਾਤ ਲਈ ਸਕੱਤਰੇਤ ਗਿਆ ਹੈ। ਇਸ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਸਕੱਤਰੇਤ ਦਾ ਘਿਰਾਉ ਕਰਨ ਦਾ ਫੈਸਲਾ ਲਵੇਗਾ।

Leave a Reply

Your email address will not be published. Required fields are marked *