LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹਿਮਾਚਲ 'ਚ ਪੰਜਾਬੀਆਂ ਉਤੇ ਮੁੜ ਜਾਨਲੇਵਾ ਹਮਲਾ, ਇਕ ਦੀ ਬਾਂਹ ਤੋੜੀ, ਦੂਜੇ ਦੇ ਸਿਰ ਉਤੇ ਮਾਰਿਆ ਦਾਤ, ਖੱਡ 'ਚ ਛਾਲਾਂ ਮਾਰ ਬਚਾਈ ਜਾਨ

himachal news

ਹਿਮਾਚਲ ਜਾ ਰਹੇ ਪੰਜਾਬੀਆਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਫਿਲੌਰ ਤੋਂ ਮਨੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਤੇ ਉਸ ਦੇ 4 ਰਿਸ਼ਤੇਦਾਰਾਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।
ਲੱਖੂ ਨੇ ਦੱਸਿਆ ਕਿ ਸ੍ਰੀ ਮਨੀਕਰਨ ਸਾਹਿਬ ਨਜ਼ਦੀਕ ਗੱਡੀ ਖ਼ਰਾਬ ਹੋਣ ਕਰ ਕੇ ਉਹ ਸੜਕ ‘ਤੇ ਹੀ ਰੁਕੇ ਸਨ ਤੇ ਕਰੀਬ ਤੜਕੇ ਤਿੰਨ ਵਜੇ 12 ਵਿਅਕਤੀਆਂ ਤੇ ਤਿੰਨ ਔਰਤਾਂ ਵਲੋਂ ਉਨ੍ਹਾਂ ਉਤੇ ਹਮਲਾ ਕਰ ਦਿੱਤਾ ਗਿਆ। ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਤੇ ਬਾਹਰ ਨਿਕਲਦੇ ਸਾਰ ਹੀ ਦਾਤਰ ਅਤੇ ਡਾਂਗਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ ਉਸ ਦੀ 2 ਹਿੱਸਿਆਂ ਤੋਂ ਬਾਂਹ ਟੁੱਟ ਗਈ ਤੇ ਉਸ ਦੇ ਸਾਥੀਆਂ ਵਿਚੋਂ ਇਕ ਨੂੰ ਸਿਰ ‘ਚ ਤੇ ਇਕ ਨੂੰ ਮੋਢੇ ‘ਤੇ ਦਾਤ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।
ਲੱਖੂ ਨੇ ਦੱਸਿਆ ਕਿ ਉਨ੍ਹਾਂ ਨੇ ਖੱਡ ‘ਚ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ ਤੇ ਕਿਸੇ ਢਾਬੇ ਵਾਲੇ ਦੀ ਮਦਦ ਨਾਲ ਪੁਲਿਸ ਬੁਲਾਈ। ਉਨ੍ਹਾਂ ਉੱਥੇ ਕਿਸੇ ਹਸਪਤਾਲ ਤੋਂ ਮੁੱਢਲੀ ਸਹਾਇਤਾ ਲਈ ਤੇ ਉਥੇ ਮੌਜੂਦ ਡਾਕਟਰ ਨੇ ਵੀ ਦੱਸਿਆ ਕਿ ਪੰਜਾਬੀਆਂ ‘ਤੇ ਹੋ ਰਹੇ ਹਮਲੇ ਦਾ ਅੱਜ ਇਹ ਚੌਥਾ ਕੇਸ ਸਾਡੇ ਕੋਲ ਆਇਆ ਹੈ। ਲੱਖੂ ਨੇ ਦੋਸ਼ ਲਾਇਆ ਕਿ ਮਦਦ ਲਈ ਆਏ ਪੁਲਿਸ ਕਰਮਚਾਰੀਆਂ ਨੇ ਵੀ ਸਾਨੂੰ ਡਰਾ ਧਮਕਾ ਕੇ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਤੇ ਆਪਣੀ ਲਿਖੀ ਹੋਈ ਲਿਖਤ ‘ਤੇ ਸਾਡੇ ਕੋਲੋਂ ਦਸਤਖ਼ਤ ਕਰਵਾ ਕੇ ਕੇਸ ਰਫਾ-ਦਫਾ ਕਰਨ ਦਾ ਆਖ ਸਾਡੇ ਕੋਲੋਂ ਪੈਸੈ ਵੀ ਵਸੂਲੇ। ਜਿਸ ਮਗਰੋਂ ਅਸੀ 8500 ਰੁਪਏ ਖ਼ਰਚ ਕਰਕੇ ਗੱਡੀ ਟੋਹ ਕਰ ਕੇ ਆਪਣੇ ਘਰ ਪਹੁੰਚੇ ਤੇ ਗੱਡੀ ਵਿਚ ਰੱਖੇ 20 ਹਜ਼ਾਰ ਰੁਪਏ ਵੀ ਗ਼ਾਇਬ ਸਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਨ.ਆਰ.ਆਈ. ਪੰਜਾਬੀ ਜੋੜੇ ਉਤੇ ਹਿਮਾਚਲ ਵਿਚ ਹਮਲਾ ਹੋਇਆ ਸੀ। ਇਸ ਸਬੰਧੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਗਈ ਸੀ ਤੇ ਹਿਮਾਚਲ ਦੇ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਦੇ ਹੁਕਮ ਵੀ ਦਿੱਤੇ। ਪਰ ਇਸ ਦੇ ਬਾਵਜੂਦ ਕੁੱਟਮਾਰ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।

In The Market