LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਾਬਾ ਰਾਮਦੇਵ ਦੀ ਪਤੰਜਲੀ ਉਤੇ ਵੱਡੀ ਕਾਰਵਾਈ, ਨਹੀਂ ਮਿਲਣਗੇ ਹੁਣ ਇਹ 14 ਉਤਪਾਦ, ਲਾਇਸੈਂਸ ਰੱਦ

patanjali new

ਸੁਪਰੀਮ ਕੋਰਟ ਦੀ ਸਖ਼ਤ ਫਟਕਾਰ ਤੋਂ ਬਾਅਦ ਉੱਤਰਾਖੰਡ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਬਾਬਾ ਰਾਮਦੇਵ ਦੀ ਦਿਵਿਆ ਫਾਰਮੇਸੀ ਅਤੇ ਪਤੰਜਲੀ ਆਯੁਰਵੇਦ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਬਾਬਾ ਰਾਮਦੇਵ ਦੀ ਇੱਕ ਹੋਰ ਕੰਪਨੀ ਪਤੰਜਲੀ ਫੂਡਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਸੂਬਾ ਸਰਕਾਰ ਨੇ ਕੰਪਨੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਲਾਇਸੈਂਸਿੰਗ ਅਥਾਰਟੀ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਵੀ ਦਾਇਰ ਕੀਤਾ ਹੈ।
ਰਾਜ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੀਆਂ 14 ਦਵਾਈਆਂ ਅਤੇ ਉਤਪਾਦਾਂ ਦੇ ਨਿਰਮਾਣ ਲਾਇਸੈਂਸਾਂ ਉਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਸਖ਼ਤ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਇਹ ਹੁਕਮ ਇਸ ਮਹੀਨੇ ਦੇ ਸ਼ੁਰੂ ਵਿੱਚ ਡਰੱਗਜ਼ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰ) ਐਕਟ ਅਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੀ ਉਲੰਘਣਾ ਵਿੱਚ ਇਨ੍ਹਾਂ ਉਤਪਾਦਾਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਬਾਰੇ ਕੰਪਨੀ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਜਾਰੀ ਕੀਤਾ ਗਿਆ ਹੈ।
ਹੁਕਮਾਂ ਮੁਤਾਬਕ ਦਿਵਿਆ ਫਾਰਮੇਸੀ ਦੇ ਉਤਪਾਦ ਜਿਨ੍ਹਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿੱਚ ਸ਼ਵਾਸਰੀ ਗੋਲਡ, ਸ਼ਵਾਸਰੀ ਵਤੀ, ਬ੍ਰੋਂਕੋਮ, ਸ਼ਵਾਸਰੀ ਪ੍ਰਵਾਹੀ, ਸ਼ਵਾਸਰੀ ਅਵਲੇਹਾ, ਮੁਕਤਾ ਵਤੀ ਐਕਸਟਰਾ ਪਾਵਰ, ਲਿਪੀਡਮ, ਬੀਪੀ ਗ੍ਰਿਟ, ਮਧੂਗ੍ਰਿਤ, ਪਤੰਜਲੀ ਦ੍ਰਿਸ਼ਟੀ ਆਈ ਡ੍ਰੌਪ, ਆਈਗ੍ਰਿਟ ਗੋਲਡ ਅਤੇ ਮਧੁਨਾਸ਼ਿਨੀ ਵਤੀ ਐਕਸਟ੍ਰਾ ਪਾਵਰ ਸ਼ਾਮਲ ਹਨ।
ਦੂਜੇ ਪਾਸੇ ਗੁਡਸ ਐਂਡ ਸਰਵਿਸਿਜ਼ ਟੈਕਸ (ਜੀ.ਐੱਸ.ਟੀ.) ਖੁਫੀਆ ਵਿਭਾਗ ਨੇ ਪਤੰਜਲੀ ਫੂਡਸ ਨੂੰ ਕਾਰਨ ਦੱਸੋ ਨੋਟਿਸ ਭੇਜ ਕੇ ਕੰਪਨੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਇਸ ਤੋਂ 27.46 ਕਰੋੜ ਰੁਪਏ ਦਾ ਇਨਪੁਟ ਟੈਕਸ ਕ੍ਰੈਡਿਟ ਕਿਉਂ ਨਾ ਵਸੂਲਿਆ ਜਾਵੇ।

In The Market