LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Big Breaking : ਬਾਬਾ ਤਰਸੇਮ ਸਿੰਘ ਦੀ ਹੱਤਿਆ, ਗੁਰੂਘਰ 'ਚ ਦਾਖਲ ਹੋ ਬਾਈਕ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲ਼ੀਆਂ

baba murder21

ਉੱਤਰਾਖੰਡ ਦੇ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਵੀਰਵਾਰ ਤੜਕੇ ਅੰਜਾਮ ਦਿੱਤਾ ਗਿਆ। ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।  ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਮੌਤ ਹੋ ਗਈ। ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। 
ਜਾਣਕਾਰੀ ਅਨੁਸਾਰ ਬਾਬਾ ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ। 
ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕਿ ਸਵੇਰੇ 6.15 ਤੋਂ 6.30 ਵਜੇ ਦੇ ਵਿਚਕਾਰ ਦੋ ਨਕਾਬਪੋਸ਼ ਬਦਮਾਸ਼ ਨਾਨਕਮੱਤਾ ਗੁਰਦੁਆਰੇ ਵਿੱਚ ਦਾਖਲ ਹੋਏ ਅਤੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਹ ਬਹੁਤ ਗੰਭੀਰ ਘਟਨਾ ਹੈ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ ਉਤੇ ਭੇਜਿਆ ਗਿਆ ਹੈ। ਐਸਐਸਪੀ ਮੌਕੇ ਉਤੇ ਹਨ, ਡੀਆਈਜੇ ਵੀ ਪਹੁੰਚ ਰਹੇ ਹਨ। ਉਹ ਮੌਕੇ ਦਾ ਮੁਆਇਨਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ। 

ਪੁਲਿਸ ਹੈੱਡਕੁਆਰਟਰ ਬਣਾਏਗਾ ਐਸਆਈਟੀ
ਉੱਤਰਾਖੰਡ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਹੈੱਡਕੁਆਰਟਰ ਵੀ ਐਸਆਈਟੀ ਦਾ ਗਠਨ ਕਰੇਗਾ।

In The Market