LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫੈਸਲਾ, ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲਣ ਦਾ ਹੁਕਮ

farmers high court

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਇਆ ਹੈ। ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ਉਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਇਹ ਹੁਕਮ ਸੁਣਾਇਆ ਗਿਆ ਹੈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸ਼ੰਭੂ ਸਰਹੱਦ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਇਸ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। 
ਹਾਈ ਕੋਰਟ ਨੇ ਖਨੌਰੀ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦੀ ਜਾਂਚ ਲਈ ਐਸਆਈਟੀ ਬਣਾਉਣ ਦੇ ਵੀ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਹਾਈ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਕਾਨੂੰਨ ਵਿਵਸਥਾ ਵੀ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਸ਼ੰਭੂ ਸਰਹੱਦ ਉਤੇ ਹੜਤਾਲ ਉਤੇ ਬੈਠੀਆਂ ਹਨ।
ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਸ਼ੰਭੂ ਸਰਹੱਦ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਸੀ।

In The Market