LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਨੈਸ਼ਨਲ ਬੈਂਕ 'ਚ ਵੱਡੀ ਲੁੱਟ, ਹਥਿਆਰਾਂ ਨਾਲ ਲੈਸ ਹੋ ਕੇ ਆਏ, 21 ਲੱਖ ਰੁਪਏ ਦੀ ਨਕਦੀ ਲੈ ਗਏ, ਜਾਂਦਿਆਂ ਬਾਹਰੋਂ ਬੰਦ ਕਰ ਗਏ ਦਰਵਾਜ਼ੇ 

pnb loot

ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ 'ਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਹਥਿਆਰਾਂ ਦੇ ਜ਼ੋਰ 'ਤੇ ਲੁਟੇਰੇ ਬੈਂਕ ਅੰਦਰੋਂ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਇਹ ਵੱਡੀ ਵਾਰਦਾਤ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸੋਮਵਾਰ ਨੂੰ ਦਿਨ ਦਿਹਾੜੇ ਵਾਪਰੀ। PNB 'ਚ ਸ਼ਰੇਆਮ ਲੁੱਟ ਦੀ ਘਟਨਾ ਨੇ ਸਨਸਨੀ ਮਚਾ ਦਿੱਤੀ ਹੈ। ਲੁਟੇਰੇ ਬੈਂਕ ਦੇ ਬਾਹਰਲੇ ਦਰਵਾਜ਼ਿਆਂ ਨੂੰ ਬੰਦ ਕਰ ਗਏ ਤੇ ਹਥਿਆਰ ਲੈ ਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਨੈਸ਼ਨਲ ਬੈਂਕ 'ਚੋਂ ਕਰੀਬ 21 ਲੱਖ ਰੁਪਏ ਦੀ ਲੁੱਟ ਹੋਈ ਹੈ।
ਜਾਣਕਾਰੀ ਅਨੁਸਾਰ ਪਟਨਾ ਦੇ ਪਾਲੀਗੰਜ ਦੇ ਦੁਲਹਿਨ ਬਾਜ਼ਾਰ ਇਲਾਕੇ ਵਿੱਚ ਸਥਿਤ ਪੀਐੱਨਬੀ ਸ਼ਾਖਾ ਵਿੱਚ ਅਪਰਾਧੀ ਆਸਾਨੀ ਨਾਲ ਦਾਖ਼ਲ ਹੋ ਗਏ ਸਨ। ਬੈਂਕ ਦੇ ਅੰਦਰ ਬਦਮਾਸ਼ਾਂ ਨੇ ਹਥਿਆਰਾਂ ਦੀ ਮਦਦ ਨਾਲ ਬੈਂਕ ਕਰਮਚਾਰੀਆਂ ਅਤੇ ਉੱਥੇ ਮੌਜੂਦ ਗਾਹਕਾਂ ਨੂੰ ਬੰਦੀ ਬਣਾ ਲਿਆ। ਇਸ ਤੋਂ ਬਾਅਦ, ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਆਰਾਮ ਨਾਲ ਭੱਜ ਗਏ।
ਬੈਂਕ ਲੁੱਟ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਬੈਂਕ ਦੇ ਅੰਦਰ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਬੈਂਕ ਖੁੱਲ੍ਹਣ ਦੇ ਕੁਝ ਘੰਟੇ ਬਾਅਦ ਹੀ ਲੁੱਟ ਦੀ ਵਾਰਦਾਤ
ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਪਾਲੀਗੰਜ ਦੇ ਦੁਲਹਿਨ ਬਾਜ਼ਾਰ ਥਾਣਾ ਖੇਤਰ ਦੇ ਅਧੀਨ ਕੋਰਈਆ ਪਿੰਡ 'ਚ ਸਥਿਤ ਪੀ. ਐੱਨ. ਬੀ. ਬ੍ਰਾਂਚ 'ਚ ਬੈਂਕ ਖੁੱਲ੍ਹਣ ਦੇ ਕੁਝ ਹੀ ਮਿੰਟਾਂ ਬਾਅਦ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਟੀਮ ਬੈਂਕ ਡਕੈਤੀ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਹਾਲ ਹੀ ਦੇ ਦਿਨਾਂ ਵਿੱਚ ਬਿਹਾਰ ਵਿੱਚ ਬੈਂਕਾਂ, ਗਹਿਣਿਆਂ ਦੀਆਂ ਦੁਕਾਨਾਂ, ਘਰਾਂ ਅਤੇ ਪੈਟਰੋਲ ਪੰਪਾਂ ਨੂੰ ਲੁੱਟਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਪੂਰਨੀਆ ਜ਼ਿਲ੍ਹੇ ਵਿੱਚ ਤਨਿਸ਼ਕ ਜਿਊਲਰੀ ਦੀ ਦੁਕਾਨ ਤੋਂ 3 ਕਰੋੜ ਰੁਪਏ ਦਾ ਸੋਨਾ ਲੁੱਟਿਆ ਗਿਆ ਸੀ।

In The Market