ਲਖਨਊ : ਬਹੁਜਨ ਸਮਾਜ ਪਾਰਟੀ ਦੀ ਮੁੱਖੀ ਮਾਇਆਵਤੀ ਨੇ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਵਿਧਾਨਸਭਾ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਬੰਧਨ ਕਰ ਮੈਦਾਨ 'ਚ ਉਤਰਨ ਦੀ ਤਿਆਰੀ 'ਚ ਲੱਗੀ ਮਾਇਆਵਤੀ ਨੇ ਪੰਜਾਬ ਦੇ ਮੁੱਖ ਮੰਤਰੀ ਬਦਲਣ ਜਾਣ ਨੂੰ ਕਾਂਗਰਸ ਪਾਰਟੀ ਦਾ ਨਵਾਂ ਹੱਥਕੰਡਾ ਦੱਸਿਆ ਹੈ।
ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਵਿਧਾਨਸਭਾ ਚੋਣਾਂ ਦੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਬਦਲਣਾ ਕਾਂਗਰਸੀ ਹੱਥਕੰਡਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਅਜੇ ਵੀ ਦਲਿਤਾਂ 'ਤੇ ਭਰੋਸਾ ਨਹੀਂ ਹੈ।ਕਾਂਗਰਸ ਨੂੰ ਤਾਂ ਸਿਰਫ ਮੁਸੀਬਤ 'ਚ ਹੀ ਦਲਿਤ ਯਾਦ ਆਉਂਦੇ ਹਨ।
ਪੰਜਾਬ 'ਚ ਕਾਂਗਰਸ ਮੁਸ਼ਕਿਲ 'ਚ ਫਸੀ ਹੋਈ ਸੀ ਜਿਸ ਦੇ ਚਲਦਿਆਂ ਉਨ੍ਹਾਂ ਨੇ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਬਣਾਇਆ ਹੈ।ਇਸ ਲਈ ਪੰਜਾਬ 'ਚ ਦਲਿਤਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਮਾਇਆਵਤੀ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਵੀ ਦਿੱਤੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल