ਠਾਣੇ- ਮਹਾਰਾਸ਼ਟਰ 'ਚ ਸਖਤ ਕਾਨੂੰਨਾਂ ਦੇ ਬਾਵਜੂਦ ਔਰਤਾਂ ਅਤੇ ਲੜਕੀਆਂ ਨਾਲ ਜੁੜੇ ਅਪਰਾਧਾਂ 'ਚ ਕਮੀ ਨਹੀਂ ਆ ਰਹੀ ਹੈ। ਮੁੰਬਈ ਦੇ ਨਾਲ ਲੱਗਦੇ ਠਾਣੇ ਜ਼ਿਲ੍ਹੇ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਰਾਮਨਗਰ ਇਲਾਕੇ ਵਿਚ 5 ਸਾਲਾ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ 20 ਸਾਲਾ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Also Read: ਕੋਰੋਨਾ ਤੋਂ ਜਿੱਤ ਨੇੜੇ ਪੁੱਜਾ ਭਾਰਤ! 287 ਦਿਨਾਂ 'ਚ ਸਭ ਤੋਂ ਘੱਟ ਨਵੇਂ ਮਾਮਲੇ
ਮਿਲੀ ਜਾਣਕਾਰੀ ਅਨੁਸਾਰ 14 ਨਵੰਬਰ ਨੂੰ ਠਾਣੇ ਜ਼ਿਲ੍ਹੇ ਦੇ ਸ਼ਾਂਤੀ ਨਗਰ ਥਾਣੇ ਵਿਚ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਦੇ ਡਿਪਟੀ ਕਮਿਸ਼ਨਰ (ਡੀਸੀਪੀ) ਯੋਗੇਸ਼ ਚਵਾਨ ਨੇ ਕਿਹਾ, "ਪੋਕਸੋ ਐਕਟ ਅਤੇ ਆਈਪੀਸੀ ਦੀ ਧਾਰਾ 376 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਫਰਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।"
Also Read: ਪੰਜਾਬ ਦੇ ਰੰਗ 'ਚ ਰੰਗੇ ਸੋਨੂ ਸੂਦ, ਤਸਵੀਰਾਂ ਸ਼ੇਅਰ ਕਰ ਲਿਖਿਆ-'ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ'
ਪੁਲਿਸ ਨੇ ਦੱਸਿਆ ਕਿ ਦੋਸ਼ੀ ਅਤੇ ਪੀੜਤ ਇਕ ਹੀ ਇਲਾਕੇ 'ਚ ਰਹਿੰਦੇ ਹਨ। ਸ਼ਾਂਤੀ ਨਗਰ ਥਾਣੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ''ਇਹ ਘਟਨਾ ਉਦੋਂ ਵਾਪਰੀ ਜਦੋਂ ਐਤਵਾਰ ਨੂੰ ਰਾਮਨਗਰ ਇਲਾਕੇ 'ਚ ਲੜਕੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਇਕ 20 ਸਾਲਾ ਨੌਜਵਾਨ ਆਇਆ ਅਤੇ ਚਾਕਲੇਟ ਦੇਣ ਦੇ ਬਹਾਨੇ ਲੜਕੀ ਨੂੰ ਘਰ ਦੇ ਅੰਦਰ ਲੈ ਗਿਆ। ਫਿਰ ਉਸ ਨਾਲ ਜਬਰ-ਜ਼ਨਾਹ ਕੀਤਾ।"
Also Read: ਮੁਸ਼ਕਲ 'ਚ ਫਸੇ ਹਾਰਦਿਕ ਪੰਡਯਾ, ਕਸਟਮ ਵਿਭਾਗ ਨੇ ਕੀਤੀ ਵੱਡੀ ਕਾਰਵਾਈ
ਘਟਨਾ ਦੇ ਬਾਅਦ ਤੋਂ ਦੋਸ਼ੀ ਫਰਾਰ ਹੈ। ਪੁਲਿਸ ਉਸ ਦੀ ਭਾਲ 'ਚ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਪੀੜਤਾ ਦੇ ਬਿਆਨਾਂ ਅਨੁਸਾਰ ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana Schools Closed : सरकार का बड़ा फैसला! हरियाणा में बढ़ते प्रदूषण के चलते स्कूल बंद
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर
China News: चीन में एक छात्र ने लोगों पर किया हथियार से हमला, 8 की मौत,17 से अधिक घायल