ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ‘ਤੇ ਚਡੂਨੀ ਦੀ ਖੱਟਰ ਸਰਕਾਰ ਨੂੰ ਧਮਕੀ

ਹਰਿਆਣਾ : ਖੇਤੀਬਾੜੀ ਕਾਨੂੰਨਾਂ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ 10 ਮਹੀਨਿਆਂ ਤੋਂ ਵੱਧ ਸਮੇਂ ਤੋਂ ਵਿਰੋਧ ਕਰ ਰਹੇ ਹਨ। ਇਸ ਦੌਰਾਨ ਇੰਡੀਅਨ ਫਾਰਮਰਜ਼…

ਹਰਿਆਣਾ : ਖੇਤੀਬਾੜੀ ਕਾਨੂੰਨਾਂ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ 10 ਮਹੀਨਿਆਂ ਤੋਂ ਵੱਧ ਸਮੇਂ ਤੋਂ ਵਿਰੋਧ ਕਰ ਰਹੇ ਹਨ। ਇਸ ਦੌਰਾਨ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਹਰਿਆਣਾ ਸਰਕਾਰ ਨੂੰ ਖੁੱਲੀ ਚੇਤਾਵਨੀ ਦਿੱਤੀ ਹੈ। ਗੁਰਨਾਮ ਸਿੰਘ ਨੇ ਕਿਹਾ- ਖੱਟਰ ਸਾਹਿਬ ਕੱਲ੍ਹ ਤੋਂ ਫਸਲ ਖਰੀਦਣੀ ਸ਼ੁਰੂ ਕਰ ਦਵੋ, ਸਾਡਾ ਖੂਨ ਨਾ ਸਾੜੋ ਜੇਕਰ ਕੱਲ੍ਹ ਤੋਂ ਖਰੀਦ ਸ਼ੁਰੂ ਨਹੀਂ ਹੋਈ ਤਾਂ 2 ਅਕਤੂਬਰ ਤੋਂ ਸੂਬੇ ਦੇ ਵਿਧਾਇਕ-ਮੰਤਰੀਆਂ ਅਤੇ ਨੇਤਾਵਾਂ ਨੂੰ ਘਰ ਵਿੱਚ ਬੰਦ ਕਰ ਦਿੱਤਾ ਜਾਵੇਗਾ। ਇੱਥੋਂ ਤੱਕ ਕਿ ਉਨ੍ਹਾਂ ਦਾ ਕੁੱਤਾ ਵੀ ਬਾਹਰ ਨਹੀਂ ਨਿਕਲ ਸਕੇਗਾ। ਗੁਰਨਾਮ ਸਿੰਘ ਨੇ ਕਿਸਾਨਾਂ ਨੂੰ  1 ਅਕਤੂਬਰ ਤੱਕ ਦੀ ਉਡੀਕ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *